धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1004
पावन अंग 1004 का 1430

ਬਾਝੁ ਗੁਰੂ ਗੁਬਾਰਾ ॥

ਮਿਲਿ ਸਤਿਗੁਰ ਨਿਸਤਾਰਾ ॥

੨॥

ਹਉ ਹਉ ਕਰਮ ਕਮਾਣੇ ॥

ਤੇ ਤੇ ਬੰਧ ਗਲਾਣੇ ॥

ਮੇਰੀ ਮੇਰੀ ਧਾਰੀ ॥

ਓਹਾ ਪੈਰਿ ਲੋਹਾਰੀ ॥

ਸੋ ਗੁਰ ਮਿਲਿ ਏਕੁ ਪਛਾਣੈ ॥

ਜਿਸੁ ਹੋਵੈ ਭਾਗੁ ਮਥਾਣੈ ॥

੩॥

ਸੋ ਮਿਲਿਆ ਜਿ ਹਰਿ ਮਨਿ ਭਾਇਆ ॥

ਸੋ ਭੂਲਾ ਜਿ ਪ੍ਰਭੂ ਭੁਲਾਇਆ ॥

ਨਹ ਆਪਹੁ ਮੂਰਖੁ ਗਿਆਨੀ ॥

ਜਿ ਕਰਾਵੈ ਸੁ ਨਾਮੁ ਵਖਾਨੀ ॥

ਤੇਰਾ ਅੰਤੁ ਨ ਪਾਰਾਵਾਰਾ ॥

ਜਨ ਨਾਨਕ ਸਦ ਬਲਿਹਾਰਾ ॥

੪॥

੧॥

੧੭॥

ਮਾਰੂ ਮਹਲਾ ੫ ॥

ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥

ਲੋਭਿ ਵਿਆਪੀ ਝੂਠੀ ਦੁਨੀਆ ॥

ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥

੧॥

ਨਿਰਭਉ ਨਿਰੰਕਾਰੁ ਦਇਅਲੀਆ ॥

ਜੀਅ ਜੰਤ ਸਗਲੇ ਪ੍ਰਤਿਪਲੀਆ ॥

੧॥

ਰਹਾਉ ॥

ਏਕੈ ਸ੍ਰਮੁ ਕਰਿ ਗਾਡੀ ਗਡਹੈ ॥

ਏਕਹਿ ਸੁਪਨੈ ਦਾਮੁ ਨ ਛਡਹੈ ॥

ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥

੨॥

ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥

ਏਕ ਸੰਚੀ ਤਜਿ ਬਾਪ ਮਹਤਾਰੀ ॥

ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥

੩॥

ਹੋਇ ਅਉਧੂਤ ਬੈਠੇ ਲਾਇ ਤਾਰੀ ॥

ਜੋਗੀ ਜਤੀ ਪੰਡਿਤ ਬੀਚਾਰੀ ॥

ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥

੪॥

ਕਾਟੇ ਬੰਧਨ ਠਾਕੁਰਿ ਜਾ ਕੇ ॥

ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥

ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥

੫॥

੨॥

੧੮॥

ਮਾਰੂ ਮਹਲਾ ੫ ॥

ਸਿਮਰਹੁ ਏਕੁ ਨਿਰੰਜਨ ਸੋਊ ॥

ਜਾ ਤੇ ਬਿਰਥਾ ਜਾਤ ਨ ਕੋਊ ॥

ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥

ਜੀਉ ਪਿੰਡੁ ਦੇ ਸਾਜਿ ਸਵਾਰਿਆ ॥

ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥

ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥

ਚਰਣ ਕਮਲ ਉਰ ਅੰਤਰਿ ਧਾਰਹੁ ॥

ਬਿਖਿਆ ਬਨ ਤੇ ਜੀਉ ਉਧਾਰਹੁ ॥

ਕਰਣ ਪਲਾਹ ਮਿਟਹਿ ਬਿਲਲਾਟਾ ॥

ਜਪਿ ਗੋਵਿਦ ਭਰਮੁ ਭਉ ਫਾਟਾ ॥

ਸਾਧਸੰਗਿ ਵਿਰਲਾ ਕੋ ਪਾਏ ॥

ਨਾਨਕੁ ਤਾ ਕੈ ਬਲਿ ਬਲਿ ਜਾਏ ॥

੧॥

ਰਾਮ ਨਾਮੁ ਮਨਿ ਤਨਿ ਆਧਾਰਾ ॥

ਜੋ ਸਿਮਰੈ ਤਿਸ ਕਾ ਨਿਸਤਾਰਾ ॥

੧॥

ਰਹਾਉ ॥

ਮਿਥਿਆ ਵਸਤੁ ਸਤਿ ਕਰਿ ਮਾਨੀ ॥

ਹਿਤੁ ਲਾਇਓ ਸਠ ਮੂੜ ਅਗਿਆਨੀ ॥

ਕਾਮ ਕ੍ਰੋਧ ਲੋਭ ਮਦ ਮਾਤਾ ॥

ਕਉਡੀ ਬਦਲੈ ਜਨਮੁ ਗਵਾਤਾ ॥

ਅਪਨਾ ਛੋਡਿ ਪਰਾਇਐ ਰਾਤਾ ॥

ਮਾਇਆ ਮਦ ਮਨ ਤਨ ਸੰਗਿ ਜਾਤਾ ॥

ਤ੍ਰਿਸਨ ਨ ਬੂਝੈ ਕਰਤ ਕਲੋਲਾ ॥

ਊਣੀ ਆਸ ਮਿਥਿਆ ਸਭਿ ਬੋਲਾ ॥

ਆਵਤ ਇਕੇਲਾ ਜਾਤ ਇਕੇਲਾ ॥

SikhiAt.Net
1004 ×