धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1008
पावन अंग 1008 का 1430

ਮਾਰੂ ਮਹਲਾ ੫ ॥

ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥

੧॥

ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥

੨॥

ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥

੩॥

ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥

੪॥

ਭਗਤ ਜਨਾ ਕਾ ਰਾਖਣਹਾਰਾ ॥

ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥

ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥

੫॥

੨॥

੩੨॥

ੴ ਸਤਿਗੁਰ ਪ੍ਰਸਾਦਿ ॥

ਮਾਰੂ ਮਹਲਾ ੯ ॥

ਹਰਿ ਕੋ ਨਾਮੁ ਸਦਾ ਸੁਖਦਾਈ ॥

ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥

੧॥

ਰਹਾਉ ॥

ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥

ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥

੧॥

ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥

ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥

੨॥

੧॥

ਮਾਰੂ ਮਹਲਾ ੯ ॥

ਅਬ ਮੈ ਕਹਾ ਕਰਉ ਰੀ ਮਾਈ ॥

ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨ੍ਹਾਈ ॥

੧॥

ਰਹਾਉ ॥

ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥

ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥

੧॥

ਜੋ ਸੰਪਤਿ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥

ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ ॥

੨॥

੨॥

ਮਾਰੂ ਮਹਲਾ ੯ ॥

ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥

ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥

੧॥

ਰਹਾਉ ॥

ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥

ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥

੧॥

ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥

ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥

੨॥

੩॥

ਮਾਰੂ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥

ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥

ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥

੧॥

ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥

ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥

੧॥

ਰਹਾਉ ॥

SikhiAt.Net
1008 ×