धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1011
पावन अंग 1011 का 1430

ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥

੨॥

ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥

ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥

ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥

੩॥

ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥

ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥

ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥

੪॥

ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥

ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥

ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥

੫॥

ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥

ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥

ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥

੬॥

ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥

ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥

ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥

੭॥

ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥

ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥

ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥

੮॥

੪॥

ਮਾਰੂ ਮਹਲਾ ੧ ॥

ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥

ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥

ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥

੧॥

ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥

ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥

੧॥

ਰਹਾਉ ॥

ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥

ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥

ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥

੨॥

ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥

ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥

ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥

੩॥

ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥

ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥

ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥

੪॥

ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥

ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥

ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥

੫॥

ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥

ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥

ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥

੬॥

ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥

ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥

SikhiAt.Net
1011 ×