धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1017
पावन अंग 1017 का 1430

ਮਾਰੂ ਮਹਲਾ ੫ ਘਰੁ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥

ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥

੧॥

ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥

ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥

੧॥

ਰਹਾਉ ॥

ਰਤਨ ਜਵੇਹਰ ਬਨਜਨਿ ਆਇਓ ਕਾਲਰੁ ਲਾਦਿ ਚਲਾਇਓ ॥

੨॥

ਜਿਹ ਘਰ ਮਹਿ ਤੁਧੁ ਰਹਨਾ ਬਸਨਾ ਸੋ ਘਰੁ ਚੀਤਿ ਨ ਆਇਓ ॥

੩॥

ਅਟਲ ਅਖੰਡ ਪ੍ਰਾਣ ਸੁਖਦਾਈ ਇਕ ਨਿਮਖ ਨਹੀ ਤੁਝੁ ਗਾਇਓ ॥

੪॥

ਜਹਾ ਜਾਣਾ ਸੋ ਥਾਨੁ ਵਿਸਾਰਿਓ ਇਕ ਨਿਮਖ ਨਹੀ ਮਨੁ ਲਾਇਓ ॥

੫॥

ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ ਇਸ ਹੀ ਮਹਿ ਉਰਝਾਇਓ ॥

੬॥

ਜਿਤੁ ਕੋ ਲਾਇਓ ਤਿਤ ਹੀ ਲਾਗਾ ਤੈਸੇ ਕਰਮ ਕਮਾਇਓ ॥

੭॥

ਜਉ ਭਇਓ ਕ੍ਰਿਪਾਲੁ ਤਾ ਸਾਧਸੰਗੁ ਪਾਇਆ ਜਨ ਨਾਨਕ ਬ੍ਰਹਮੁ ਧਿਆਇਓ ॥

੮॥

੧॥

ਮਾਰੂ ਮਹਲਾ ੫ ॥

ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥

ਹਰਿ ਨਾਮ ਰਸੁ ਰਸਨਾ ਉਚਾਰੈ ਮਿਸਟ ਗੂੜਾ ਰੰਗੁ ॥

੧॥

ਮੇਰੇ ਮਾਨ ਕੋ ਅਸਥਾਨੁ ॥

ਮੀਤ ਸਾਜਨ ਸਖਾ ਬੰਧਪੁ ਅੰਤਰਜਾਮੀ ਜਾਨੁ ॥

੧॥

ਰਹਾਉ ॥

ਸੰਸਾਰ ਸਾਗਰੁ ਜਿਨਿ ਉਪਾਇਓ ਸਰਣਿ ਪ੍ਰਭ ਕੀ ਗਹੀ ॥

ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮਕੰਕਰੁ ਕਿਛੁ ਨ ਕਹੀ ॥

੨॥

ਮੋਖ ਮੁਕਤਿ ਦੁਆਰਿ ਜਾ ਕੈ ਸੰਤ ਰਿਦਾ ਭੰਡਾਰੁ ॥

ਜੀਅ ਜੁਗਤਿ ਸੁਜਾਣੁ ਸੁਆਮੀ ਸਦਾ ਰਾਖਣਹਾਰੁ ॥

੩॥

ਦੂਖ ਦਰਦ ਕਲੇਸ ਬਿਨਸਹਿ ਜਿਸੁ ਬਸੈ ਮਨ ਮਾਹਿ ॥

ਮਿਰਤੁ ਨਰਕੁ ਅਸਥਾਨ ਬਿਖੜੇ ਬਿਖੁ ਨ ਪੋਹੈ ਤਾਹਿ ॥

੪॥

ਰਿਧਿ ਸਿਧਿ ਨਵ ਨਿਧਿ ਜਾ ਕੈ ਅੰਮ੍ਰਿਤਾ ਪਰਵਾਹ ॥

ਆਦਿ ਅੰਤੇ ਮਧਿ ਪੂਰਨ ਊਚ ਅਗਮ ਅਗਾਹ ॥

੫॥

ਸਿਧ ਸਾਧਿਕ ਦੇਵ ਮੁਨਿ ਜਨ ਬੇਦ ਕਰਹਿ ਉਚਾਰੁ ॥

ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ ਨਹੀ ਅੰਤੁ ਪਾਰਾਵਾਰੁ ॥

੬॥

ਅਨਿਕ ਪ੍ਰਾਛਤ ਮਿਟਹਿ ਖਿਨ ਮਹਿ ਰਿਦੈ ਜਪਿ ਭਗਵਾਨ ॥

ਪਾਵਨਾ ਤੇ ਮਹਾ ਪਾਵਨ ਕੋਟਿ ਦਾਨ ਇਸਨਾਨ ॥

੭॥

ਬਲ ਬੁਧਿ ਸੁਧਿ ਪਰਾਣ ਸਰਬਸੁ ਸੰਤਨਾ ਕੀ ਰਾਸਿ ॥

ਬਿਸਰੁ ਨਾਹੀ ਨਿਮਖ ਮਨ ਤੇ ਨਾਨਕ ਕੀ ਅਰਦਾਸਿ ॥

੮॥

੨॥

ਮਾਰੂ ਮਹਲਾ ੫ ॥

ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥

ਕਾਜੁ ਉਆ ਕੋ ਲੇ ਸਵਾਰਿਓ ਤਿਲੁ ਨ ਦੀਨੋ ਦੋਸੁ ॥

੧॥

ਮਨ ਮੇਰੇ ਰਾਮ ਰਉ ਨਿਤ ਨੀਤਿ ॥

ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ ਕੀ ਰੀਤਿ ॥

੧॥

ਰਹਾਉ ॥

SikhiAt.Net
1017 ×