धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
101
पावन अंग 101 का 1430

ਜੋ ਜੋ ਪੀਵੈ ਸੋ ਤ੍ਰਿਪਤਾਵੈ ॥

ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥

ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥

੨॥

ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥

ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥

ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥

੩॥

ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥

ਤਿਸੁ ਲਗਿ ਮੁਕਤੁ ਭਏ ਘਣੇਰੇ ॥

ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥

੪॥

੧੫॥

੨੨॥

ਮਾਝ ਮਹਲਾ ੫ ॥

ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥

ਜਨਮੁ ਪਦਾਰਥੁ ਗਹਿਰ ਗੰਭੀਰੈ ॥

ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥

੧॥

ਦਰਸਨੁ ਪੇਖਤ ਭਏ ਪੁਨੀਤਾ ॥

ਸਗਲ ਉਧਾਰੇ ਭਾਈ ਮੀਤਾ ॥

ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥

੨॥

ਜਾ ਕਉ ਖੋਜਹਿ ਸਰਬ ਉਪਾਏ ॥

ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥

ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥

੩॥

ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥

ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥

ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥

੪॥

੧੬॥

੨੩॥

ਮਾਝ ਮਹਲਾ ੫ ॥

ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥

ਪ੍ਰਭੂ ਦਇਆ ਤੇ ਮੰਗਲੁ ਗਾਵਉ ॥

ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥

੧॥

ਨਾਮੁ ਅਉਖਧੁ ਮੋ ਕਉ ਸਾਧੂ ਦੀਆ ॥

ਕਿਲਬਿਖ ਕਾਟੇ ਨਿਰਮਲੁ ਥੀਆ ॥

ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥

੨॥

ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥

ਸੋ ਮੁਕਤਾ ਸਾਗਰ ਸੰਸਾਰਾ ॥

ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥

੩॥

ਜਬ ਤੇ ਸਾਧੂ ਸੰਗਤਿ ਪਾਏ ॥

ਗੁਰ ਭੇਟਤ ਹਉ ਗਈ ਬਲਾਏ ॥

ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥

੪॥

੧੭॥

੨੪॥

ਮਾਝ ਮਹਲਾ ੫ ॥

ਓਤਿ ਪੋਤਿ ਸੇਵਕ ਸੰਗਿ ਰਾਤਾ ॥

ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥

ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥

੧॥

ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥

ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥

ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥

੨॥

ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥

SikhiAt.Net
101 ×