धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1020
पावन अंग 1020 का 1430

ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥

੨॥

ਸੰਗਿ ਨ ਕੋਈ ਭਈਆ ਬੇਬਾ ॥

ਮਾਲੁ ਜੋਬਨੁ ਧਨੁ ਛੋਡਿ ਵਞੇਸਾ ॥

ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥

੩॥

ਖੁਸਿ ਖੁਸਿ ਲੈਦਾ ਵਸਤੁ ਪਰਾਈ ॥

ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥

ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ ਜਾਣੀਆ ॥

੪॥

ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥

ਬਹੁਤੁ ਸਜਾਇ ਪਇਆ ਦੇਸਿ ਲੰਮੈ ॥

ਜਿਨਿ ਕੀਤਾ ਤਿਸੈ ਨ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥

੫॥

ਖਾਲਕ ਥਾਵਹੁ ਭੁਲਾ ਮੁਠਾ ॥

ਦੁਨੀਆ ਖੇਲੁ ਬੁਰਾ ਰੁਠ ਤੁਠਾ ॥

ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ ਆਪਣ ਭਾਣੀਆ ॥

੬॥

ਮਉਲਾ ਖੇਲ ਕਰੇ ਸਭਿ ਆਪੇ ॥

ਇਕਿ ਕਢੇ ਇਕਿ ਲਹਰਿ ਵਿਆਪੇ ॥

ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥

੭॥

ਮਿਹਰ ਕਰੇ ਤਾ ਖਸਮੁ ਧਿਆਈ ॥

ਸੰਤਾ ਸੰਗਤਿ ਨਰਕਿ ਨ ਪਾਈ ॥

ਅੰਮ੍ਰਿਤ ਨਾਮ ਦਾਨੁ ਨਾਨਕ ਕਉ ਗੁਣ ਗੀਤਾ ਨਿਤ ਵਖਾਣੀਆ ॥

੮॥

੨॥

੮॥

੧੨॥

੨੦॥

ਮਾਰੂ ਸੋਲਹੇ ਮਹਲਾ ੧ ੴ ਸਤਿਗੁਰ ਪ੍ਰਸਾਦਿ ॥

ਸਾਚਾ ਸਚੁ ਸੋਈ ਅਵਰੁ ਨ ਕੋਈ ॥

ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥

ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥

੧॥

ਆਪਿ ਉਪਾਏ ਆਪਿ ਖਪਾਏ ॥

ਆਪੇ ਸਿਰਿ ਸਿਰਿ ਧੰਧੈ ਲਾਏ ॥

ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥

੨॥

ਆਪੇ ਦਾਨਾ ਆਪੇ ਬੀਨਾ ॥

ਆਪੇ ਆਪੁ ਉਪਾਇ ਪਤੀਨਾ ॥

ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥

੩॥

ਆਪੇ ਸਸਿ ਸੂਰਾ ਪੂਰੋ ਪੂਰਾ ॥

ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥

੪॥

ਆਪੇ ਪੁਰਖੁ ਆਪੇ ਹੀ ਨਾਰੀ ॥

ਆਪੇ ਪਾਸਾ ਆਪੇ ਸਾਰੀ ॥

ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥

੫॥

ਆਪੇ ਭਵਰੁ ਫੁਲੁ ਫਲੁ ਤਰਵਰੁ ॥

ਆਪੇ ਜਲੁ ਥਲੁ ਸਾਗਰੁ ਸਰਵਰੁ ॥

ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥

੬॥

ਆਪੇ ਦਿਨਸੁ ਆਪੇ ਹੀ ਰੈਣੀ ॥

ਆਪਿ ਪਤੀਜੈ ਗੁਰ ਕੀ ਬੈਣੀ ॥

ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥

੭॥

ਆਪੇ ਰਤਨੁ ਅਨੂਪੁ ਅਮੋਲੋ ॥

ਆਪੇ ਪਰਖੇ ਪੂਰਾ ਤੋਲੋ ॥

SikhiAt.Net
1020 ×