धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1022
पावन अंग 1022 का 1430

ਗੰਗਾ ਜਮੁਨਾ ਕੇਲ ਕੇਦਾਰਾ ॥

ਕਾਸੀ ਕਾਂਤੀ ਪੁਰੀ ਦੁਆਰਾ ॥

ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥

੯॥

ਆਪੇ ਸਿਧ ਸਾਧਿਕੁ ਵੀਚਾਰੀ ॥

ਆਪੇ ਰਾਜਨੁ ਪੰਚਾ ਕਾਰੀ ॥

ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥

੧੦॥

ਆਪੇ ਕਾਜੀ ਆਪੇ ਮੁਲਾ ॥

ਆਪਿ ਅਭੁਲੁ ਨ ਕਬਹੂ ਭੁਲਾ ॥

ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥

੧੧॥

ਜਿਸੁ ਬਖਸੇ ਤਿਸੁ ਦੇ ਵਡਿਆਈ ॥

ਸਭਸੈ ਦਾਤਾ ਤਿਲੁ ਨ ਤਮਾਈ ॥

ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥

੧੨॥

ਕਿਆ ਸਾਲਾਹੀ ਅਗਮ ਅਪਾਰੈ ॥

ਸਾਚੇ ਸਿਰਜਣਹਾਰ ਮੁਰਾਰੈ ॥

ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥

੧੩॥

ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥

ਊਭੇ ਸੇਵਹਿ ਅਲਖ ਅਪਾਰੈ ॥

ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥

੧੪॥

ਸਾਚੀ ਕੀਰਤਿ ਸਾਚੀ ਬਾਣੀ ॥

ਹੋਰ ਨ ਦੀਸੈ ਬੇਦ ਪੁਰਾਣੀ ॥

ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥

੧੫॥

ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥

ਕਉਣੁ ਨ ਮੂਆ ਕਉਣੁ ਨ ਮਰਸੀ ॥

ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥

੧੬॥

੨॥

ਮਾਰੂ ਮਹਲਾ ੧ ॥

ਦੂਜੀ ਦੁਰਮਤਿ ਅੰਨੀ ਬੋਲੀ ॥

ਕਾਮ ਕ੍ਰੋਧ ਕੀ ਕਚੀ ਚੋਲੀ ॥

ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥

੧॥

ਅੰਤਰਿ ਅਗਨਿ ਜਲੈ ਭੜਕਾਰੇ ॥

ਮਨਮੁਖੁ ਤਕੇ ਕੁੰਡਾ ਚਾਰੇ ॥

ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥

੨॥

ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥

ਤਸਕਰ ਪੰਚ ਸਬਦਿ ਸੰਘਾਰੇ ॥

ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥

੩॥

ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥

ਮੂਰਤਿ ਸੂਰਤਿ ਕਰਿ ਆਪਾਰਾ ॥

ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥

੪॥

ਤੁਝ ਹੀ ਕੀਆ ਜੰਮਣ ਮਰਣਾ ॥

ਗੁਰ ਤੇ ਸਮਝ ਪੜੀ ਕਿਆ ਡਰਣਾ ॥

ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥

੫॥

ਨਿਜ ਘਰਿ ਬੈਸਿ ਰਹੇ ਭਉ ਖਾਇਆ ॥

ਧਾਵਤ ਰਾਖੇ ਠਾਕਿ ਰਹਾਇਆ ॥

ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥

੬॥

ਮਰਣੁ ਲਿਖਾਇ ਮੰਡਲ ਮਹਿ ਆਏ ॥

ਕਿਉ ਰਹੀਐ ਚਲਣਾ ਪਰਥਾਏ ॥

ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥

੭॥

ਆਪਿ ਉਪਾਇਆ ਜਗਤੁ ਸਬਾਇਆ ॥

ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥

SikhiAt.Net
1022 ×