धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1032
पावन अंग 1032 का 1430

ਭੂਲੇ ਸਿਖ ਗੁਰੂ ਸਮਝਾਏ ॥

ਉਝੜਿ ਜਾਦੇ ਮਾਰਗਿ ਪਾਏ ॥

ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥

੧੩॥

ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥

ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥

ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥

੧੪॥

ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥

ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥

ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥

੧੫॥

ਭੋਜਨ ਗਿਆਨੁ ਮਹਾ ਰਸੁ ਮੀਠਾ ॥

ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥

ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥

੧੬॥

ਸਤਿਗੁਰੁ ਸੇਵਹਿ ਸੇ ਪਰਧਾਨਾ ॥

ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥

ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥

੧੭॥

੫॥

੧੧॥

ਮਾਰੂ ਮਹਲਾ ੧ ॥

ਸਾਚੇ ਸਾਹਿਬ ਸਿਰਜਣਹਾਰੇ ॥

ਜਿਨਿ ਧਰ ਚਕ੍ਰ ਧਰੇ ਵੀਚਾਰੇ ॥

ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥

੧॥

ਵੇਕੀ ਵੇਕੀ ਜੰਤ ਉਪਾਏ ॥

ਦੁਇ ਪੰਦੀ ਦੁਇ ਰਾਹ ਚਲਾਏ ॥

ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥

੨॥

ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥

ਨਾਮੁ ਨ ਬੂਝਹਿ ਭਰਮਿ ਭੁਲਾਨਾ ॥

ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥

੩॥

ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥

ਵਾਦੁ ਵਖਾਣਹਿ ਤਤੁ ਨ ਜਾਣਾ ॥

ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥

੪॥

ਸਭ ਸਾਲਾਹੇ ਸੁਣਿ ਸੁਣਿ ਆਖੈ ॥

ਆਪੇ ਦਾਨਾ ਸਚੁ ਪਰਾਖੈ ॥

ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥

੫॥

ਸੁਣਿ ਸੁਣਿ ਆਖੈ ਕੇਤੀ ਬਾਣੀ ॥

ਸੁਣਿ ਕਹੀਐ ਕੋ ਅੰਤੁ ਨ ਜਾਣੀ ॥

ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥

੬॥

ਜਨਮੇ ਕਉ ਵਾਜਹਿ ਵਾਧਾਏ ॥

ਸੋਹਿਲੜੇ ਅਗਿਆਨੀ ਗਾਏ ॥

ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥

੭॥

ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥

ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥

ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥

੮॥

ਨੀਕੇ ਸਾਚੇ ਕੇ ਵਾਪਾਰੀ ॥

ਸਚੁ ਸਉਦਾ ਲੈ ਗੁਰ ਵੀਚਾਰੀ ॥

ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥

੯॥

ਕਾਚੀ ਸਉਦੀ ਤੋਟਾ ਆਵੈ ॥

ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥

ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥

੧੦॥

SikhiAt.Net
1032 ×