धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1070
पावन अंग 1070 का 1430

ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥

੧੨॥

ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥

ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥

ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥

੧੩॥

ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥

ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥

ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥

੧੪॥

ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥

ਸਰਬੇ ਰਵਿ ਰਹਿਆ ਸੁਖਦਾਤਾ ॥

ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥

੧੫॥

ਜਿਨ ਕਉ ਆਦਿ ਮਿਲੀ ਵਡਿਆਈ ॥

ਸਤਿਗੁਰੁ ਮਨਿ ਵਸਿਆ ਲਿਵ ਲਾਈ ॥

ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥

੧੬॥

੧॥

ਮਾਰੂ ਮਹਲਾ ੪ ॥

ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥

ਸਰਬੇ ਰਵਿ ਰਹਿਆ ਘਟ ਵਾਸੀ ॥

ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥

੧॥

ਜਾ ਕਉ ਰਾਖੈ ਹਰਿ ਰਾਖਣਹਾਰਾ ॥

ਤਾ ਕਉ ਕੋਇ ਨ ਸਾਕਸਿ ਮਾਰਾ ॥

ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥

੨॥

ਜਾ ਜਾਪੈ ਕਿਛੁ ਕਿਥਾਊ ਨਾਹੀ ॥

ਤਾ ਕਰਤਾ ਭਰਪੂਰਿ ਸਮਾਹੀ ॥

ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥

੩॥

ਜੋ ਜੀਆ ਕੀ ਵੇਦਨ ਜਾਣੈ ॥

ਤਿਸੁ ਸਾਹਿਬ ਕੈ ਹਉ ਕੁਰਬਾਣੈ ॥

ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥

੪॥

ਜੋ ਜੀਐ ਕੀ ਸਾਰ ਨ ਜਾਣੈ ॥

ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥

ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥

੫॥

ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥

ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥

ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥

੬॥

ਨਾ ਕਰਿ ਆਸ ਮੀਤ ਸੁਤ ਭਾਈ ॥

ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥

ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥

੭॥

ਅਨਦਿਨੁ ਨਾਮੁ ਜਪਹੁ ਬਨਵਾਰੀ ॥

ਸਭ ਆਸਾ ਮਨਸਾ ਪੂਰੈ ਥਾਰੀ ॥

ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥

੮॥

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥

ਸਹਜੇ ਹੀ ਹਰਿ ਨਾਮਿ ਸਮਾਇਆ ॥

ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥

੯॥

ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥

ਗੁਰ ਕੈ ਸਬਦਿ ਭਰਮ ਭਉ ਭਾਗੈ ॥

ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥

੧੦॥

SikhiAt.Net
1070 ×