धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1076
पावन अंग 1076 का 1430

ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥

੬॥

ਖੰਡ ਪਤਾਲ ਦੀਪ ਸਭਿ ਲੋਆ ॥

ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥

ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥

੭॥

ਹਰਿ ਕਾ ਸੇਵਕੁ ਸੋ ਹਰਿ ਜੇਹਾ ॥

ਭੇਦੁ ਨ ਜਾਣਹੁ ਮਾਣਸ ਦੇਹਾ ॥

ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥

੮॥

ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥

ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥

ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥

੯॥

ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥

ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥

ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥

੧੦॥

ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥

ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥

ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥

੧੧॥

ਵਡਾ ਸਾਹਿਬੁ ਅਗਮ ਅਥਾਹਾ ॥

ਕਿਉ ਮਿਲੀਐ ਪ੍ਰਭ ਵੇਪਰਵਾਹਾ ॥

ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥

੧੨॥

ਹੁਕਮੁ ਬੂਝੈ ਸੋ ਸੇਵਕੁ ਕਹੀਐ ॥

ਬੁਰਾ ਭਲਾ ਦੁਇ ਸਮਸਰਿ ਸਹੀਐ ॥

ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥

੧੩॥

ਹਰਿ ਕੇ ਭਗਤ ਸਦਾ ਸੁਖਵਾਸੀ ॥

ਬਾਲ ਸੁਭਾਇ ਅਤੀਤ ਉਦਾਸੀ ॥

ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥

੧੪॥

ਅਗਮ ਅਗੋਚਰੁ ਕੀਮਤਿ ਨਹੀ ਪਾਈ ॥

ਤਾ ਮਿਲੀਐ ਜਾ ਲਏ ਮਿਲਾਈ ॥

ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥

੧੫॥

ਤੂ ਆਪੇ ਕਰਤਾ ਕਾਰਣ ਕਰਣਾ ॥

ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥

ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥

੧੬॥

੧॥

੫॥

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਜੋ ਦੀਸੈ ਸੋ ਏਕੋ ਤੂਹੈ ॥

ਬਾਣੀ ਤੇਰੀ ਸ੍ਰਵਣਿ ਸੁਣੀਐ ॥

ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥

੧॥

ਆਪਿ ਚਿਤਾਰੇ ਅਪਣਾ ਕੀਆ ॥

ਆਪੇ ਆਪਿ ਆਪਿ ਪ੍ਰਭੁ ਥੀਆ ॥

ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥

੨॥

ਇਕਿ ਉਪਾਏ ਵਡ ਦਰਵਾਰੀ ॥

ਇਕਿ ਉਦਾਸੀ ਇਕਿ ਘਰ ਬਾਰੀ ॥

SikhiAt.Net
1076 ×