धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1090
पावन अंग 1090 का 1430

ਪਉੜੀ ॥

ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥

ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥

ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥

ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥

ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥

੧੦॥

ਸਲੋਕੁ ਮਃ ੩ ॥

ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥

ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥

ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥

ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥

੧॥

ਮਃ ੩ ॥

ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ ॥

ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥

੨॥

ਪਉੜੀ ॥

ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥

ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥

ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥

ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥

ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥

੧੧॥

ਸਲੋਕੁ ਮਃ ੧ ॥

ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥

ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥

ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥

ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥

੧॥

ਮਃ ੧ ॥

ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥

ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥

੨॥

ਪਉੜੀ ॥

ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥

ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥

ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥

ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥

ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥

੧੨॥

ਸਲੋਕੁ ਮਃ ੧ ॥

ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥

ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ ॥

੧॥

ਮਃ ੧ ॥

ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥

ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥

੨॥

ਮਃ ੧ ॥

ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥

ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥

੩॥

ਪਉੜੀ ॥

ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥

ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥

ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥

ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ ॥

ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥

੧੩॥

ਸਲੋਕੁ ਮਃ ੧ ॥

SikhiAt.Net
1090 ×