धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1096
पावन अंग 1096 का 1430

ਪਉੜੀ ॥

ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥

ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥

ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥

ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥

ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥

ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥

ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥

ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥

੫॥

ਡਖਣੇ ਮਃ ੫ ॥

ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥

ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥

੧॥

ਮਃ ੫ ॥

ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥

ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥

੨॥

ਮਃ ੫ ॥

ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥

ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ ॥

੩॥

ਪਉੜੀ ॥

ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥

ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥

ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੋੁਭਾਈਆ ॥

ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥

ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥

ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥

ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥

ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥

੬॥

ਡਖਣੇ ਮਃ ੫ ॥

ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥

ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥

੧॥

ਮਃ ੫ ॥

ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥

ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥

੨॥

ਮਃ ੫ ॥

ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥

ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥

੩॥

ਪਉੜੀ ॥

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥

ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥

ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥

ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥

ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥

ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥

ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥

ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥

੭॥

ਡਖਣੇ ਮਃ ੫ ॥

ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥

ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥

੧॥

SikhiAt.Net
1096 ×