धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1101
पावन अंग 1101 का 1430

ਮਃ ੫ ॥

ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥

ਨਾਨਕ ਹਭੋ ਰੋਗੁ ਮਿਰਤਕ ਨਾਮ ਵਿਹੂਣਿਆ ॥

੨॥

ਮਃ ੫ ॥

ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥

ਨਾਨਕ ਆਸੜੀ ਨਿਬਾਹਿ ਮਾਨੁਖ ਪਰਥਾਈ ਲਜੀਵਦੋ ॥

੩॥

ਪਉੜੀ ॥

ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥

ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ ਹਰਿ ਲਾਧਾ ॥

ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥

ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ ਅਰਾਧਾ ॥

ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥

ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ ਨ ਟਲਾਧਾ ॥

ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥

ਜਿਨ ਕਉ ਪੂਰਬਿ ਲਿਖਿਆ ਤਿਨ ਸਦਾ ਸਦਾ ਆਰਾਧਾ ॥

੧੯॥

ਸਲੋਕ ਡਖਣੇ ਮਃ ੫ ॥

ਜੋ ਡੁਬੰਦੋ ਆਪਿ ਸੋ ਤਰਾਏ ਕਿਨ੍ਹ ਖੇ ॥

ਤਾਰੇਦੜੋ ਭੀ ਤਾਰਿ ਨਾਨਕ ਪਿਰ ਸਿਉ ਰਤਿਆ ॥

੧॥

ਮਃ ੫ ॥

ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥

ਮੂੰ ਜੁਲਾਊਂ ਤਥਿ ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥

੨॥

ਮਃ ੫ ॥

ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥

ਨਾਨਕ ਨਾਮ ਵਿਹੂਣੀਆ ਨਿਮੁਣੀਆਦੀ ਦੇਹ ॥

੩॥

ਪਉੜੀ ॥

ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥

ਪੈਰੀ ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥

ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥

ਮੈ ਛਡਿਆ ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥

ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥

ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥

ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥

ਸਹਜੁ ਭਇਆ ਪ੍ਰਭੁ ਪਾਇਆ ਜਮ ਕਾ ਭਉ ਲਥਾ ॥

੨੦॥

ਸਲੋਕ ਡਖਣੇ ਮਃ ੫ ॥

ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥

ਹਭ ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥

੧॥

ਮਃ ੫ ॥

ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥

ਨਾਨਕ ਲਧੜੀਆ ਤਿੰਨਾਹ ਜਿਨਾ ਭਾਗੁ ਮਥਾਹੜੈ ॥

੨॥

ਮਃ ੫ ॥

ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥

ਪਾਤਾਲਾ ਆਕਾਸ ਪੂਰਨੁ ਹਭ ਘਟਾ ॥

ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥

੩॥

ਪਉੜੀ ॥

ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥

ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥

ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥

ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥

ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥

SikhiAt.Net
1101 ×