धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1144
पावन अंग 1144 का 1430

ਜਿਸੁ ਲੜਿ ਲਾਇ ਲਏ ਸੋ ਲਾਗੈ ॥

ਜਨਮ ਜਨਮ ਕਾ ਸੋਇਆ ਜਾਗੈ ॥

੩॥

ਤੇਰੇ ਭਗਤ ਭਗਤਨ ਕਾ ਆਪਿ ॥

ਅਪਣੀ ਮਹਿਮਾ ਆਪੇ ਜਾਪਿ ॥

ਜੀਅ ਜੰਤ ਸਭਿ ਤੇਰੈ ਹਾਥਿ ॥

ਨਾਨਕ ਕੇ ਪ੍ਰਭ ਸਦ ਹੀ ਸਾਥਿ ॥

੪॥

੧੬॥

੨੯॥

ਭੈਰਉ ਮਹਲਾ ੫ ॥

ਨਾਮੁ ਹਮਾਰੈ ਅੰਤਰਜਾਮੀ ॥

ਨਾਮੁ ਹਮਾਰੈ ਆਵੈ ਕਾਮੀ ॥

ਰੋਮਿ ਰੋਮਿ ਰਵਿਆ ਹਰਿ ਨਾਮੁ ॥

ਸਤਿਗੁਰ ਪੂਰੈ ਕੀਨੋ ਦਾਨੁ ॥

੧॥

ਨਾਮੁ ਰਤਨੁ ਮੇਰੈ ਭੰਡਾਰ ॥

ਅਗਮ ਅਮੋਲਾ ਅਪਰ ਅਪਾਰ ॥

੧॥

ਰਹਾਉ ॥

ਨਾਮੁ ਹਮਾਰੈ ਨਿਹਚਲ ਧਨੀ ॥

ਨਾਮ ਕੀ ਮਹਿਮਾ ਸਭ ਮਹਿ ਬਨੀ ॥

ਨਾਮੁ ਹਮਾਰੈ ਪੂਰਾ ਸਾਹੁ ॥

ਨਾਮੁ ਹਮਾਰੈ ਬੇਪਰਵਾਹੁ ॥

੨॥

ਨਾਮੁ ਹਮਾਰੈ ਭੋਜਨ ਭਾਉ ॥

ਨਾਮੁ ਹਮਾਰੈ ਮਨ ਕਾ ਸੁਆਉ ॥

ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥

ਨਾਮੁ ਲੈਤ ਅਨਹਦ ਪੂਰੇ ਨਾਦ ॥

੩॥

ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥

ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥

ਧਨਵੰਤੇ ਸੇਈ ਪਰਧਾਨ ॥

ਨਾਨਕ ਜਾ ਕੈ ਨਾਮੁ ਨਿਧਾਨ ॥

੪॥

੧੭॥

੩੦॥

ਭੈਰਉ ਮਹਲਾ ੫ ॥

ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥

ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥

ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥

ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥

੧॥

ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥

ਤੁਮ੍ਹਰੀ ਉਸਤਤਿ ਕਰਉ ਦਿਨ ਰਾਤਿ ॥

੧॥

ਰਹਾਉ ॥

ਹਮ ਤੇਰੇ ਜੰਤ ਤੂ ਬਜਾਵਨਹਾਰਾ ॥

ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥

ਤਉ ਪਰਸਾਦਿ ਰੰਗ ਰਸ ਮਾਣੇ ॥

ਘਟ ਘਟ ਅੰਤਰਿ ਤੁਮਹਿ ਸਮਾਣੇ ॥

੨॥

ਤੁਮ੍ਹਰੀ ਕ੍ਰਿਪਾ ਤੇ ਜਪੀਐ ਨਾਉ ॥

ਸਾਧਸੰਗਿ ਤੁਮਰੇ ਗੁਣ ਗਾਉ ॥

ਤੁਮ੍ਹਰੀ ਦਇਆ ਤੇ ਹੋਇ ਦਰਦ ਬਿਨਾਸੁ ॥

ਤੁਮਰੀ ਮਇਆ ਤੇ ਕਮਲ ਬਿਗਾਸੁ ॥

੩॥

ਹਉ ਬਲਿਹਾਰਿ ਜਾਉ ਗੁਰਦੇਵ ॥

ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥

ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥

ਗੁਣ ਗਾਵੈ ਨਾਨਕੁ ਨਿਤ ਤੇਰੇ ॥

੪॥

੧੮॥

੩੧॥

ਭੈਰਉ ਮਹਲਾ ੫ ॥

ਸਭ ਤੇ ਊਚ ਜਾ ਕਾ ਦਰਬਾਰੁ ॥

ਸਦਾ ਸਦਾ ਤਾ ਕਉ ਜੋਹਾਰੁ ॥

ਊਚੇ ਤੇ ਊਚਾ ਜਾ ਕਾ ਥਾਨ ॥

ਕੋਟਿ ਅਘਾ ਮਿਟਹਿ ਹਰਿ ਨਾਮ ॥

੧॥

ਤਿਸੁ ਸਰਣਾਈ ਸਦਾ ਸੁਖੁ ਹੋਇ ॥

ਕਰਿ ਕਿਰਪਾ ਜਾ ਕਉ ਮੇਲੈ ਸੋਇ ॥

੧॥

ਰਹਾਉ ॥

ਜਾ ਕੇ ਕਰਤਬ ਲਖੇ ਨ ਜਾਹਿ ॥

ਜਾ ਕਾ ਭਰਵਾਸਾ ਸਭ ਘਟ ਮਾਹਿ ॥

ਪ੍ਰਗਟ ਭਇਆ ਸਾਧੂ ਕੈ ਸੰਗਿ ॥

ਭਗਤ ਅਰਾਧਹਿ ਅਨਦਿਨੁ ਰੰਗਿ ॥

੨॥

ਦੇਦੇ ਤੋਟਿ ਨਹੀ ਭੰਡਾਰ ॥

ਖਿਨ ਮਹਿ ਥਾਪਿ ਉਥਾਪਨਹਾਰ ॥

ਜਾ ਕਾ ਹੁਕਮੁ ਨ ਮੇਟੈ ਕੋਇ ॥

ਸਿਰਿ ਪਾਤਿਸਾਹਾ ਸਾਚਾ ਸੋਇ ॥

੩॥

ਜਿਸ ਕੀ ਓਟ ਤਿਸੈ ਕੀ ਆਸਾ ॥

SikhiAt.Net
1144 ×