धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1147
पावन अंग 1147 का 1430

ਕਰਿ ਕਿਰਪਾ ਨਾਨਕ ਸੁਖੁ ਪਾਏ ॥

੪॥

੨੫॥

੩੮॥

ਭੈਰਉ ਮਹਲਾ ੫ ॥

ਤੇਰੀ ਟੇਕ ਰਹਾ ਕਲਿ ਮਾਹਿ ॥

ਤੇਰੀ ਟੇਕ ਤੇਰੇ ਗੁਣ ਗਾਹਿ ॥

ਤੇਰੀ ਟੇਕ ਨ ਪੋਹੈ ਕਾਲੁ ॥

ਤੇਰੀ ਟੇਕ ਬਿਨਸੈ ਜੰਜਾਲੁ ॥

੧॥

ਦੀਨ ਦੁਨੀਆ ਤੇਰੀ ਟੇਕ ॥

ਸਭ ਮਹਿ ਰਵਿਆ ਸਾਹਿਬੁ ਏਕ ॥

੧॥

ਰਹਾਉ ॥

ਤੇਰੀ ਟੇਕ ਕਰਉ ਆਨੰਦ ॥

ਤੇਰੀ ਟੇਕ ਜਪਉ ਗੁਰ ਮੰਤ ॥

ਤੇਰੀ ਟੇਕ ਤਰੀਐ ਭਉ ਸਾਗਰੁ ॥

ਰਾਖਣਹਾਰੁ ਪੂਰਾ ਸੁਖ ਸਾਗਰੁ ॥

੨॥

ਤੇਰੀ ਟੇਕ ਨਾਹੀ ਭਉ ਕੋਇ ॥

ਅੰਤਰਜਾਮੀ ਸਾਚਾ ਸੋਇ ॥

ਤੇਰੀ ਟੇਕ ਤੇਰਾ ਮਨਿ ਤਾਣੁ ॥

ਈਹਾਂ ਊਹਾਂ ਤੂ ਦੀਬਾਣੁ ॥

੩॥

ਤੇਰੀ ਟੇਕ ਤੇਰਾ ਭਰਵਾਸਾ ॥

ਸਗਲ ਧਿਆਵਹਿ ਪ੍ਰਭ ਗੁਣਤਾਸਾ ॥

ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥

ਸਿਮਰਿ ਨਾਨਕ ਸਾਚੇ ਗੁਣਤਾਸਾ ॥

੪॥

੨੬॥

੩੯॥

ਭੈਰਉ ਮਹਲਾ ੫ ॥

ਪ੍ਰਥਮੇ ਛੋਡੀ ਪਰਾਈ ਨਿੰਦਾ ॥

ਉਤਰਿ ਗਈ ਸਭ ਮਨ ਕੀ ਚਿੰਦਾ ॥

ਲੋਭੁ ਮੋਹੁ ਸਭੁ ਕੀਨੋ ਦੂਰਿ ॥

ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥

੧॥

ਐਸੋ ਤਿਆਗੀ ਵਿਰਲਾ ਕੋਇ ॥

ਹਰਿ ਹਰਿ ਨਾਮੁ ਜਪੈ ਜਨੁ ਸੋਇ ॥

੧॥

ਰਹਾਉ ॥

ਅਹੰਬੁਧਿ ਕਾ ਛੋਡਿਆ ਸੰਗੁ ॥

ਕਾਮ ਕ੍ਰੋਧ ਕਾ ਉਤਰਿਆ ਰੰਗੁ ॥

ਨਾਮ ਧਿਆਏ ਹਰਿ ਹਰਿ ਹਰੇ ॥

ਸਾਧ ਜਨਾ ਕੈ ਸੰਗਿ ਨਿਸਤਰੇ ॥

੨॥

ਬੈਰੀ ਮੀਤ ਹੋਏ ਸੰਮਾਨ ॥

ਸਰਬ ਮਹਿ ਪੂਰਨ ਭਗਵਾਨ ॥

ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥

੩॥

ਕਰਿ ਕਿਰਪਾ ਜਿਸੁ ਰਾਖੈ ਆਪਿ ॥

ਸੋਈ ਭਗਤੁ ਜਪੈ ਨਾਮ ਜਾਪ ॥

ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥

ਕਹੁ ਨਾਨਕ ਤਾ ਕੀ ਪੂਰੀ ਪਈ ॥

੪॥

੨੭॥

੪੦॥

ਭੈਰਉ ਮਹਲਾ ੫ ॥

ਸੁਖੁ ਨਾਹੀ ਬਹੁਤੈ ਧਨਿ ਖਾਟੇ ॥

ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥

ਸੁਖੁ ਨਾਹੀ ਬਹੁ ਦੇਸ ਕਮਾਏ ॥

ਸਰਬ ਸੁਖਾ ਹਰਿ ਹਰਿ ਗੁਣ ਗਾਏ ॥

੧॥

ਸੂਖ ਸਹਜ ਆਨੰਦ ਲਹਹੁ ॥

ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥

੧॥

ਰਹਾਉ ॥

ਬੰਧਨ ਮਾਤ ਪਿਤਾ ਸੁਤ ਬਨਿਤਾ ॥

ਬੰਧਨ ਕਰਮ ਧਰਮ ਹਉ ਕਰਤਾ ॥

ਬੰਧਨ ਕਾਟਨਹਾਰੁ ਮਨਿ ਵਸੈ ॥

ਤਉ ਸੁਖੁ ਪਾਵੈ ਨਿਜ ਘਰਿ ਬਸੈ ॥

੨॥

ਸਭਿ ਜਾਚਿਕ ਪ੍ਰਭ ਦੇਵਨਹਾਰ ॥

ਗੁਣ ਨਿਧਾਨ ਬੇਅੰਤ ਅਪਾਰ ॥

ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥

ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥

੩॥

ਗੁਰ ਅਪਨੇ ਆਗੈ ਅਰਦਾਸਿ ॥

ਕਰਿ ਕਿਰਪਾ ਪੁਰਖ ਗੁਣਤਾਸਿ ॥

ਕਹੁ ਨਾਨਕ ਤੁਮਰੀ ਸਰਣਾਈ ॥

ਜਿਉ ਭਾਵੈ ਤਿਉ ਰਖਹੁ ਗੁਸਾਈ ॥

੪॥

੨੮॥

੪੧॥

ਭੈਰਉ ਮਹਲਾ ੫ ॥

ਗੁਰ ਮਿਲਿ ਤਿਆਗਿਓ ਦੂਜਾ ਭਾਉ ॥

SikhiAt.Net
1147 ×