धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1157
पावन अंग 1157 का 1430

ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥

੭॥

ਅਵਿਗਤ ਨਾਥੁ ਅਗੋਚਰ ਸੁਆਮੀ ॥

ਪੂਰਿ ਰਹਿਆ ਘਟ ਅੰਤਰਜਾਮੀ ॥

ਜਤ ਕਤ ਦੇਖਉ ਤੇਰਾ ਵਾਸਾ ॥

ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥

੮॥

੨॥

੫॥

ਭੈਰਉ ਮਹਲਾ ੫ ॥

ਸਤਿਗੁਰਿ ਮੋ ਕਉ ਕੀਨੋ ਦਾਨੁ ॥

ਅਮੋਲ ਰਤਨੁ ਹਰਿ ਦੀਨੋ ਨਾਮੁ ॥

ਸਹਜ ਬਿਨੋਦ ਚੋਜ ਆਨੰਤਾ ॥

ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥

੧॥

ਕਹੁ ਨਾਨਕ ਕੀਰਤਿ ਹਰਿ ਸਾਚੀ ॥

ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥

੧॥

ਰਹਾਉ ॥

ਅਚਿੰਤ ਹਮਾਰੈ ਭੋਜਨ ਭਾਉ ॥

ਅਚਿੰਤ ਹਮਾਰੈ ਲੀਚੈ ਨਾਉ ॥

ਅਚਿੰਤ ਹਮਾਰੈ ਸਬਦਿ ਉਧਾਰ ॥

ਅਚਿੰਤ ਹਮਾਰੈ ਭਰੇ ਭੰਡਾਰ ॥

੨॥

ਅਚਿੰਤ ਹਮਾਰੈ ਕਾਰਜ ਪੂਰੇ ॥

ਅਚਿੰਤ ਹਮਾਰੈ ਲਥੇ ਵਿਸੂਰੇ ॥

ਅਚਿੰਤ ਹਮਾਰੈ ਬੈਰੀ ਮੀਤਾ ॥

ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥

੩॥

ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥

ਅਚਿੰਤ ਹਮਾਰੀ ਪੂਰਨ ਆਸਾ ॥

ਅਚਿੰਤ ਹਮ੍ਹਾ ਕਉ ਸਗਲ ਸਿਧਾਂਤੁ ॥

ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥

੪॥

ਅਚਿੰਤ ਹਮਾਰੇ ਬਿਨਸੇ ਬੈਰ ॥

ਅਚਿੰਤ ਹਮਾਰੇ ਮਿਟੇ ਅੰਧੇਰ ॥

ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥

ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥

੫॥

ਅਚਿੰਤ ਮਿਟਿਓ ਹੈ ਸਗਲੋ ਭਰਮਾ ॥

ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥

ਅਚਿੰਤ ਹਮਾਰੈ ਅਨਹਤ ਵਾਜੈ ॥

ਅਚਿੰਤ ਹਮਾਰੈ ਗੋਬਿੰਦੁ ਗਾਜੈ ॥

੬॥

ਅਚਿੰਤ ਹਮਾਰੈ ਮਨੁ ਪਤੀਆਨਾ ॥

ਨਿਹਚਲ ਧਨੀ ਅਚਿੰਤੁ ਪਛਾਨਾ ॥

ਅਚਿੰਤੋ ਉਪਜਿਓ ਸਗਲ ਬਿਬੇਕਾ ॥

ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥

੭॥

ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥

ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥

ਚਿੰਤ ਅਚਿੰਤਾ ਸਗਲੀ ਗਈ ॥

ਪ੍ਰਭ ਨਾਨਕ ਨਾਨਕ ਨਾਨਕ ਮਈ ॥

੮॥

੩॥

੬॥

ਭੈਰਉ ਬਾਣੀ ਭਗਤਾ ਕੀ ॥

ਕਬੀਰ ਜੀਉ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਇਹੁ ਧਨੁ ਮੇਰੇ ਹਰਿ ਕੋ ਨਾਉ ॥

ਗਾਂਠਿ ਨ ਬਾਧਉ ਬੇਚਿ ਨ ਖਾਉ ॥

੧॥

ਰਹਾਉ ॥

ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥

ਭਗਤਿ ਕਰਉ ਜਨੁ ਸਰਨਿ ਤੁਮ੍ਹਾਰੀ ॥

੧॥

ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥

ਤੁਮਹਿ ਛੋਡਿ ਜਾਨਉ ਨਹੀ ਦੂਜੀ ॥

੨॥

ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥

ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥

੩॥

ਮਾਇਆ ਮਹਿ ਜਿਸੁ ਰਖੈ ਉਦਾਸੁ ॥

ਕਹਿ ਕਬੀਰ ਹਉ ਤਾ ਕੋ ਦਾਸੁ ॥

੪॥

੧॥

ਨਾਂਗੇ ਆਵਨੁ ਨਾਂਗੇ ਜਾਨਾ ॥

ਕੋਇ ਨ ਰਹਿਹੈ ਰਾਜਾ ਰਾਨਾ ॥

੧॥

SikhiAt.Net
1157 ×