धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
115
पावन अंग 115 का 1430

ਸਤਿਗੁਰੁ ਸੇਵੀ ਸਬਦਿ ਸੁਹਾਇਆ ॥

ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥

ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥

੨॥

ਬਿਨੁ ਗੁਰ ਨਾਮੁ ਨ ਪਾਇਆ ਜਾਇ ॥

ਸਿਧ ਸਾਧਿਕ ਰਹੇ ਬਿਲਲਾਇ ॥

ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥

੩॥

ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥

ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥

ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰ ਸਬਦੀ ਸਚਿ ਸਮਾਵਣਿਆ ॥

੪॥

ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥

ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥

ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥

੫॥

ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥

ਦੂਜਾ ਭਰਮੁ ਗੁਰ ਸਬਦਿ ਜਲਾਏ ॥

ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥

੬॥

ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥

ਗੁਰਮੁਖਿ ਪਾਏ ਮੋਖ ਦੁਆਰੁ ॥

ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥

੭॥

ਸਤਿਗੁਰੁ ਦਾਤਾ ਮਿਲੈ ਮਿਲਾਇਆ ॥

ਪੂਰੈ ਭਾਗਿ ਮਨਿ ਸਬਦੁ ਵਸਾਇਆ ॥

ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥

੮॥

੯॥

੧੦॥

ਮਾਝ ਮਹਲਾ ੩ ॥

ਆਪੁ ਵੰਞਾਏ ਤਾ ਸਭ ਕਿਛੁ ਪਾਏ ॥

ਗੁਰ ਸਬਦੀ ਸਚੀ ਲਿਵ ਲਾਏ ॥

ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥

ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥

੧॥

ਰਹਾਉ ॥

ਵੇਲਾ ਵਖਤ ਸਭਿ ਸੁਹਾਇਆ ॥

ਜਿਤੁ ਸਚਾ ਮੇਰੇ ਮਨਿ ਭਾਇਆ ॥

ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥

੨॥

ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥

ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥

ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥

੩॥

ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥

ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥

ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥

੪॥

ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥

ਨਿਰਮਲ ਬਾਣੀ ਸਬਦਿ ਵਖਾਣਹਿ ॥

ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥

੫॥

ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥

ਸਤਸੰਗਤਿ ਬਹਿ ਹਰਿ ਗੁਣ ਗਾਇਆ ॥

ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥

੬॥

SikhiAt.Net
115 ×