धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1172
पावन अंग 1172 का 1430

ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥

ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥

੪॥

੪॥

੧੨॥

ਬਸੰਤੁ ਮਹਲਾ ੩ ਘਰੁ ੧ ਦੁਤੁਕੇ ੴ ਸਤਿਗੁਰ ਪ੍ਰਸਾਦਿ ॥

ਮਾਹਾ ਰੁਤੀ ਮਹਿ ਸਦ ਬਸੰਤੁ ॥

ਜਿਤੁ ਹਰਿਆ ਸਭੁ ਜੀਅ ਜੰਤੁ ॥

ਕਿਆ ਹਉ ਆਖਾ ਕਿਰਮ ਜੰਤੁ ॥

ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥

੧॥

ਤੈ ਸਾਹਿਬ ਕੀ ਕਰਹਿ ਸੇਵ ॥

ਪਰਮ ਸੁਖ ਪਾਵਹਿ ਆਤਮ ਦੇਵ ॥

੧॥

ਰਹਾਉ ॥

ਕਰਮੁ ਹੋਵੈ ਤਾਂ ਸੇਵਾ ਕਰੈ ॥

ਗੁਰ ਪਰਸਾਦੀ ਜੀਵਤ ਮਰੈ ॥

ਅਨਦਿਨੁ ਸਾਚੁ ਨਾਮੁ ਉਚਰੈ ॥

ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥

੨॥

ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥

ਸੰਸਾਰ ਬਿਰਖ ਕਉ ਦੁਇ ਫਲ ਲਾਏ ॥

ਆਪੇ ਕਰਤਾ ਕਰੇ ਕਰਾਏ ॥

ਜੋ ਤਿਸੁ ਭਾਵੈ ਤਿਸੈ ਖਵਾਏ ॥

੩॥

ਨਾਨਕ ਜਿਸ ਨੋ ਨਦਰਿ ਕਰੇਇ ॥

ਅੰਮ੍ਰਿਤ ਨਾਮੁ ਆਪੇ ਦੇਇ ॥

ਬਿਖਿਆ ਕੀ ਬਾਸਨਾ ਮਨਹਿ ਕਰੇਇ ॥

ਅਪਣਾ ਭਾਣਾ ਆਪਿ ਕਰੇਇ ॥

੪॥

੧॥

ਬਸੰਤੁ ਮਹਲਾ ੩ ॥

ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥

ਦਇਆ ਕਰਹੁ ਪ੍ਰਭ ਦੀਨ ਦਇਆਲਾ ॥

ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥

ਜਿਉ ਭਾਵੈ ਤਿਉ ਰਾਖੈ ਸੋਇ ॥

੧॥

ਗੁਰ ਗੋਪਾਲ ਮੇਰੈ ਮਨਿ ਭਾਏ ॥

ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥

੧॥

ਰਹਾਉ ॥

ਇਹੁ ਮਨੁ ਲੋਭੀ ਲੋਭਿ ਲੁਭਾਨਾ ॥

ਰਾਮ ਬਿਸਾਰਿ ਬਹੁਰਿ ਪਛੁਤਾਨਾ ॥

ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥

ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥

੨॥

ਪਉਣ ਪਾਣੀ ਕੀ ਇਹ ਦੇਹ ਸਰੀਰਾ ॥

ਹਉਮੈ ਰੋਗੁ ਕਠਿਨ ਤਨਿ ਪੀਰਾ ॥

ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥

ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥

੩॥

ਚਾਰਿ ਨਦੀਆ ਅਗਨੀ ਤਨਿ ਚਾਰੇ ॥

ਤ੍ਰਿਸਨਾ ਜਲਤ ਜਲੇ ਅਹੰਕਾਰੇ ॥

ਗੁਰਿ ਰਾਖੇ ਵਡਭਾਗੀ ਤਾਰੇ ॥

ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥

੪॥

੨॥

ਬਸੰਤੁ ਮਹਲਾ ੩ ॥

ਹਰਿ ਸੇਵੇ ਸੋ ਹਰਿ ਕਾ ਲੋਗੁ ॥

ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥

ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥

ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥

੧॥

ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥

ਸਾਚੁ ਸਮ੍ਹਾਲਹਿ ਸਾਚਿ ਸਮਾਹਿ ॥

੧॥

ਰਹਾਉ ॥

ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥

ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥

ਹਰਿ ਆਪੇ ਜਨ ਲੀਏ ਲਾਇ ॥

ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥

੨॥

SikhiAt.Net
1172 ×