धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1225
पावन अंग 1225 का 1430

ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥

੧॥

ਰਹਾਉ ॥

ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥

ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥

੧॥

ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥

ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥

੨॥

੮੪॥

੧੦੭॥

ਸਾਰਗ ਮਹਲਾ ੫ ॥

ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥

ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥

੧॥

ਰਹਾਉ ॥

ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥

ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥

੧॥

ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥

ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨ੍ਹ ॥

੨॥

੮੫॥

੧੦੮॥

ਸਾਰਗ ਮਹਲਾ ੫ ॥

ਮਾਈ ਰੀ ਚਰਨਹ ਓਟ ਗਹੀ ॥

ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥

੧॥

ਰਹਾਉ ॥

ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥

ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥

੧॥

ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥

ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥

੨॥

੮੬॥

੧੦੯॥

ਸਾਰਗ ਮਹਲਾ ੫ ॥

ਮਾਈ ਰੀ ਮਨੁ ਮੇਰੋ ਮਤਵਾਰੋ ॥

ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥

੧॥

ਰਹਾਉ ॥

ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥

ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥

੧॥

ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥

ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥

੨॥

੮੭॥

੧੧੦॥

ਸਾਰਗ ਮਹਲਾ ੫ ॥

ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥

ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥

੧॥

ਰਹਾਉ ॥

ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥

ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥

੧॥

ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥

ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥

੨॥

੮੮॥

੧੧੧॥

ਸਾਰਗ ਮਹਲਾ ੫ ॥

ਹਰਿ ਕਾਟੀ ਕੁਟਿਲਤਾ ਕੁਠਾਰਿ ॥

ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥

੧॥

ਰਹਾਉ ॥

ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥

SikhiAt.Net
1225 ×