धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1229
पावन अंग 1229 का 1430

ਸਾਰੰਗ ਮਹਲਾ ੫ ਚਉਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥

ਹਰਿ ਭਜਿ ਆਨ ਕਰਮ ਬਿਕਾਰ ॥

ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ ॥

੧॥

ਰਹਾਉ ॥

ਖਾਤ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥

ਨਰਕ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ ॥

੧॥

ਪਰ ਦ੍ਰੋਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥

ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥

੨॥

ਬਿਖੁ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥

ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ ॥

੩॥

ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥

ਕਰ ਜੋਰਿ ਨਾਨਕੁ ਸਰਨਿ ਆਇਓ ਗੋੁਪਾਲ ਪੁਰਖ ਅਪਾਰ ॥

੪॥

੧॥

੧੨੯॥

ਸਾਰਗ ਮਹਲਾ ੫ ਘਰੁ ੬ ਪੜਤਾਲ ੴ ਸਤਿਗੁਰ ਪ੍ਰਸਾਦਿ ॥

ਸੁਭ ਬਚਨ ਬੋਲਿ ਗੁਨ ਅਮੋਲ ॥

ਕਿੰਕਰੀ ਬਿਕਾਰ ॥

ਦੇਖੁ ਰੀ ਬੀਚਾਰ ॥

ਗੁਰ ਸਬਦੁ ਧਿਆਇ ਮਹਲੁ ਪਾਇ ॥

ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥

੧॥

ਰਹਾਉ ॥

ਸੁਪਨ ਰੀ ਸੰਸਾਰੁ ॥

ਮਿਥਨੀ ਬਿਸਥਾਰੁ ॥

ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥

੧॥

ਸਰਬ ਰੀ ਪ੍ਰੀਤਿ ਪਿਆਰੁ ॥

ਪ੍ਰਭੁ ਸਦਾ ਰੀ ਦਇਆਰੁ ॥

ਕਾਂਏਂ ਆਨ ਆਨ ਰੁਚੀਐ ॥

ਹਰਿ ਸੰਗਿ ਸੰਗਿ ਖਚੀਐ ॥

ਜਉ ਸਾਧਸੰਗ ਪਾਏ ॥

ਕਹੁ ਨਾਨਕ ਹਰਿ ਧਿਆਏ ॥

ਅਬ ਰਹੇ ਜਮਹਿ ਮੇਲ ॥

੨॥

੧॥

੧੩੦॥

ਸਾਰਗ ਮਹਲਾ ੫ ॥

ਕੰਚਨਾ ਬਹੁ ਦਤ ਕਰਾ ॥

ਭੂਮਿ ਦਾਨੁ ਅਰਪਿ ਧਰਾ ॥

ਮਨ ਅਨਿਕ ਸੋਚ ਪਵਿਤ੍ਰ ਕਰਤ ॥

ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥

੧॥

ਰਹਾਉ ॥

ਚਾਰਿ ਬੇਦ ਜਿਹਵ ਭਨੇ ॥

ਦਸ ਅਸਟ ਖਸਟ ਸ੍ਰਵਨ ਸੁਨੇ ॥

ਨਹੀ ਤੁਲਿ ਗੋਬਿਦ ਨਾਮ ਧੁਨੇ ॥

ਮਨ ਚਰਨ ਕਮਲ ਲਾਗੇ ॥

੧॥

ਬਰਤ ਸੰਧਿ ਸੋਚ ਚਾਰ ॥

ਕ੍ਰਿਆ ਕੁੰਟਿ ਨਿਰਾਹਾਰ ॥

ਅਪਰਸ ਕਰਤ ਪਾਕਸਾਰ ॥

ਨਿਵਲੀ ਕਰਮ ਬਹੁ ਬਿਸਥਾਰ ॥

ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥

ਰਾਮ ਦਇਆਰ ਸੁਨਿ ਦੀਨ ਬੇਨਤੀ ॥

ਦੇਹੁ ਦਰਸੁ ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥

੨॥

੨॥

੧੩੧॥

ਸਾਰਗ ਮਹਲਾ ੫ ॥

ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥

੧॥

ਰਹਾਉ ॥

SikhiAt.Net
1229 ×