धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1237
पावन अंग 1237 का 1430

ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥

ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥

ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥

੨॥

ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥

ਹੀਂਉ ਅਰਾਪਉਂ ਦੇਹੁ ਸਦੇਸਾ ॥

ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥

ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥

ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥

ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥

੩॥

ਕਰਿ ਕਿਰਪਾ ਅਪੁਨੇ ਪਹਿ ਆਇਆ ॥

ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥

ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥

ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥

ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥

ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥

੪॥

੧॥

ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ ੴ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੨ ॥

ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥

ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥

੧॥

ਮਹਲਾ ੧ ॥

ਨ ਭੀਜੈ ਰਾਗੀ ਨਾਦੀ ਬੇਦਿ ॥

ਨ ਭੀਜੈ ਸੁਰਤੀ ਗਿਆਨੀ ਜੋਗਿ ॥

ਨ ਭੀਜੈ ਸੋਗੀ ਕੀਤੈ ਰੋਜਿ ॥

ਨ ਭੀਜੈ ਰੂਪੀਂ ਮਾਲੀਂ ਰੰਗਿ ॥

ਨ ਭੀਜੈ ਤੀਰਥਿ ਭਵਿਐ ਨੰਗਿ ॥

ਨ ਭੀਜੈ ਦਾਤੀਂ ਕੀਤੈ ਪੁੰਨਿ ॥

ਨ ਭੀਜੈ ਬਾਹਰਿ ਬੈਠਿਆ ਸੁੰਨਿ ॥

ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥

ਨ ਭੀਜੈ ਕੇਤੇ ਹੋਵਹਿ ਧੂੜ ॥

ਲੇਖਾ ਲਿਖੀਐ ਮਨ ਕੈ ਭਾਇ ॥

ਨਾਨਕ ਭੀਜੈ ਸਾਚੈ ਨਾਇ ॥

੨॥

ਮਹਲਾ ੧ ॥

ਨਵ ਛਿਅ ਖਟ ਕਾ ਕਰੇ ਬੀਚਾਰੁ ॥

ਨਿਸਿ ਦਿਨ ਉਚਰੈ ਭਾਰ ਅਠਾਰ ॥

ਤਿਨਿ ਭੀ ਅੰਤੁ ਨ ਪਾਇਆ ਤੋਹਿ ॥

ਨਾਮ ਬਿਹੂਣ ਮੁਕਤਿ ਕਿਉ ਹੋਇ ॥

ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥

ਗੁਰਮੁਖਿ ਨਾਨਕ ਨਾਮੁ ਪਛਾਣਿਆ ॥

੩॥

ਪਉੜੀ ॥

ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥

ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥

ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥

ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥

ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥

੧॥

SikhiAt.Net
1237 ×