धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1238
पावन अंग 1238 का 1430

ਸਲੋਕ ਮਹਲਾ ੨ ॥

ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥

ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥

ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥

ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥

ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥

ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥

੧॥

ਮਹਲਾ ੧ ॥

ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥

ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥

ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥

ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥

ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥

ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥

੨॥

ਪਉੜੀ ॥

ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥

ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥

ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥

ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥

ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥

੨॥

ਸਲੋਕ ਮਹਲਾ ੨ ॥

ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥

ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮ੍ਹਾਲਿ ॥

ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥

ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥

ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥

ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥

੧॥

ਮਹਲਾ ੧ ॥

ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥

ਜੀਵਿ ਜੀਵਿ ਮੁਏ ਮੁਏ ਜੀਵੇ ॥

ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥

ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥

ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥

ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥

੨॥

ਪਉੜੀ ॥

ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ ॥

ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥

ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ ॥

ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥

ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥

੩॥

ਸਲੋਕ ਮਹਲਾ ੨ ॥

ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥

ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥

ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥

ਤਿਨ੍ਹੀ ਪੀਤਾ ਰੰਗ ਸਿਉ ਜਿਨ੍ਹ ਕਉ ਲਿਖਿਆ ਆਦਿ ॥

੧॥

SikhiAt.Net
1238 ×