धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1246
पावन अंग 1246 का 1430

ਮਃ ੧ ॥

ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨ੍ਹੀ ॥

ਮਨਿ ਅੰਧੈ ਊਂਧੈ ਕਵਲਿ ਦਿਸਨ੍ਹਿ ਖਰੇ ਕਰੂਪ ॥

ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥

ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥

ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥

ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥

੨॥

ਪਉੜੀ ॥

ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥

ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥

ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥

ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥

ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥

੨੨॥

ਸਲੋਕ ਮਃ ੪ ॥

ਸਤਿਗੁਰੁ ਸੇਵਨਿ ਸੇ ਵਡਭਾਗੀ ॥

ਸਚੈ ਸਬਦਿ ਜਿਨ੍ਹਾ ਏਕ ਲਿਵ ਲਾਗੀ ॥

ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥

ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥

੧॥

ਮਃ ੪ ॥

ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥

ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥

ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥

ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥

ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥

ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥

ਨਾਨਕ ਤਿਨ੍ਹਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥

੨॥

ਪਉੜੀ ॥

ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥

ਗੜ੍ਹ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥

ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥

ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥

ਨਾਨਕ ਜੋ ਦੇਵੈ ਤਿਸਹਿ ਨ ਜਾਣਨ੍ਹੀ ਮਨਮੁਖਿ ਦੁਖੁ ਪਾਈ ॥

੨੩॥

ਸਲੋਕ ਮਃ ੩ ॥

ਪੜ੍ਹਿ ਪੜ੍ਹਿ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥

ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥

ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥

ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥

ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥

ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥

੧॥

ਮਃ ੩ ॥

ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥

ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥

ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥

ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥

੨॥

SikhiAt.Net
1246 ×