धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1247
पावन अंग 1247 का 1430

ਪਉੜੀ ॥

ਗੜ੍ਹਿ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥

ਰੰਗ ਪਰੰਗ ਕਤੀਫਿਆ ਪਹਿਰਹਿ ਧਰ ਮਾਈ ॥

ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥

ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥

ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥

੨੪॥

ਸਲੋਕ ਮਃ ੩ ॥

ਸਹਜੇ ਸੁਖਿ ਸੁਤੀ ਸਬਦਿ ਸਮਾਇ ॥

ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥

ਦੁਬਿਧਾ ਚੂਕੀ ਸਹਜਿ ਸੁਭਾਇ ॥

ਅੰਤਰਿ ਨਾਮੁ ਵਸਿਆ ਮਨਿ ਆਇ ॥

ਸੇ ਕੰਠਿ ਲਾਏ ਜਿ ਭੰਨਿ ਘੜਾਇ ॥

ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥

੧॥

ਮਃ ੩ ॥

ਜਿਨ੍ਹੀ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥

ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥

ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥

੨॥

ਪਉੜੀ ॥

ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥

ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥

ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥

ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥

ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥

੨੫॥

ਸਲੋਕੁ ਮਃ ੩ ॥

ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥

ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨ੍ਹੀ ਉਪਰਿ ਚੋਰ ॥

੧॥

ਮਃ ੫ ॥

ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥

ਨਾਨਕ ਨਾਮ ਵਿਹੂਣਿਆ ਤਿਨ੍ਹ ਤਨ ਖਾਵਹਿ ਕਾਉ ॥

੨॥

ਪਉੜੀ ॥

ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥

ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥

ਹਰਿ ਸੇਤੀ ਰੰਗਿ ਰਵਿ ਰਹੇ ਸਭ ਸਾਸ ਗਿਰਾਸਾ ॥

ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ ॥

ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥

੨੬॥

ਸਲੋਕ ਮਃ ੩ ॥

ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥

ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥

ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥

ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥

ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥

੧॥

ਮਃ ੩ ॥

ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥

ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥

ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥

ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥

੨॥

ਪਉੜੀ ॥

ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥

ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥

SikhiAt.Net
1247 ×