धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1251
पावन अंग 1251 का 1430

ਸਲੋਕ ਮਃ ੩ ॥

ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥

ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥

ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥

ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥

੧॥

ਮਃ ੩ ॥

ਦਾਤਿ ਜੋਤਿ ਸਭ ਸੂਰਤਿ ਤੇਰੀ ॥

ਬਹੁਤੁ ਸਿਆਣਪ ਹਉਮੈ ਮੇਰੀ ॥

ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥

ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥

੨॥

ਪਉੜੀ ਮਃ ੫ ॥

ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥

ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥

ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥

ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ ॥

ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥

੩੫॥

ਸਲੋਕ ਮਃ ੫ ॥

ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥

ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥

ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥

ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥

ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥

੧॥

ਮਃ ੫ ॥

ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥

ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ ॥

ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥

ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥

ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥

੨॥

ਪਉੜੀ ॥

ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥

ਗੁਰ ਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥

ਸਭੁ ਆਪੇ ਆਪਿ ਵਰਤਦਾ ਆਪੇ ਹੈ ਭਾਈ ॥

ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥

ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥

੩੬॥

੧॥

ਸੁਧੁ ॥

ਰਾਗੁ ਸਾਰੰਗ ਬਾਣੀ ਭਗਤਾਂ ਕੀ ॥

ਕਬੀਰ ਜੀ ॥

ੴ ਸਤਿਗੁਰ ਪ੍ਰਸਾਦਿ ॥

ਕਹਾ ਨਰ ਗਰਬਸਿ ਥੋਰੀ ਬਾਤ ॥

ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥

੧॥

ਰਹਾਉ ॥

ਬਹੁਤੁ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥

ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥

੧॥

ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥

ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ ਗਏ ਬਿਲਾਤ ॥

੨॥

SikhiAt.Net
1251 ×