धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1269
पावन अंग 1269 का 1430

ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥

ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥

੨॥

੮॥

੧੨॥

ਮਲਾਰ ਮਹਲਾ ੫ ॥

ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥

ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥

੧॥

ਰਹਾਉ ॥

ਦੇਵ ਕੁਲ ਦੈਤ ਕੁਲ ਜਖ੍ਯ ਕਿੰਨਰ ਨਰ ਸਾਗਰ ਉਤਰੇ ਪਾਰੇ ॥

ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥

੧॥

ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥

ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ ॥

੨॥

੯॥

੧੩॥

ਮਲਾਰ ਮਹਲਾ ੫ ॥

ਆਜੁ ਮੈ ਬੈਸਿਓ ਹਰਿ ਹਾਟ ॥

ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਂਉ ਨ ਜਮ ਕੈ ਘਾਟ ॥

੧॥

ਰਹਾਉ ॥

ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲ੍ਹੇ ਕਪਾਟ ॥

ਬੇਸੁਮਾਰ ਸਾਹੁ ਪ੍ਰਭੁ ਪਾਇਆ ਲਾਹਾ ਚਰਨ ਨਿਧਿ ਖਾਟ ॥

੧॥

ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ ॥

ਕਲਿ ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਮਾਟ ॥

੨॥

੧੦॥

੧੪॥

ਮਲਾਰ ਮਹਲਾ ੫ ॥

ਬਹੁ ਬਿਧਿ ਮਾਇਆ ਮੋਹ ਹਿਰਾਨੋ ॥

ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥

੧॥

ਰਹਾਉ ॥

ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥

ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥

੧॥

ਮ੍ਰਿਗ ਪੰਖੀ ਮੀਨ ਦੀਨ ਨੀਚ ਇਹ ਸੰਕਟ ਫਿਰਿ ਆਨੋ ॥

ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ ॥

੨॥

੧੧॥

੧੫॥

ਮਲਾਰ ਮਹਲਾ ੫ ॥

ਦੁਸਟ ਮੁਏ ਬਿਖੁ ਖਾਈ ਰੀ ਮਾਈ ॥

ਜਿਸ ਕੇ ਜੀਅ ਤਿਨ ਹੀ ਰਖਿ ਲੀਨੇ ਮੇਰੇ ਪ੍ਰਭ ਕਉ ਕਿਰਪਾ ਆਈ ॥

੧॥

ਰਹਾਉ ॥

ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥

ਸੰਗਿ ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾਈਂ ॥

੧॥

ਅਨਾਥਾ ਨਾਥੁ ਦੀਨ ਦੁਖ ਭੰਜਨ ਆਪਿ ਲੀਏ ਲੜਿ ਲਾਈ ॥

ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥

੨॥

੧੨॥

੧੬॥

ਮਲਾਰ ਮਹਲਾ ੫ ॥

ਮਨ ਮੇਰੇ ਹਰਿ ਕੇ ਚਰਨ ਰਵੀਜੈ ॥

ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥

੧॥

ਰਹਾਉ ॥

ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥

ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥

੧॥

ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥

ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ ॥

੨॥

੧੩॥

੧੭॥

SikhiAt.Net
1269 ×