धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1270
पावन अंग 1270 का 1430

ਮਲਾਰ ਮਃ ੫ ॥

ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥

ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥

੧॥

ਰਹਾਉ ॥

ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥

ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥

੧॥

ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥

ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥

੨॥

੧੪॥

੧੮॥

ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥

ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥

ਗੁਰਮੁਖਿ ਨਾਦ ਬੇਦ ਬੀਚਾਰੁ ॥

ਬਿਨੁ ਗੁਰ ਪੂਰੇ ਘੋਰ ਅੰਧਾਰੁ ॥

੧॥

ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥

ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥

੧॥

ਰਹਾਉ ॥

ਗੁਰ ਕੇ ਚਰਣ ਵਿਟਹੁ ਬਲਿ ਜਾਉ ॥

ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥

ਗੁਰ ਕੀ ਧੂੜਿ ਕਰਉ ਇਸਨਾਨੁ ॥

ਸਾਚੀ ਦਰਗਹ ਪਾਈਐ ਮਾਨੁ ॥

੨॥

ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥

ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥

ਗੁਰ ਕੀ ਸੇਵਾ ਸੋ ਜਨੁ ਪਾਏ ॥

ਜਾ ਕਉ ਕਰਮਿ ਲਿਖਿਆ ਧੁਰਿ ਆਏ ॥

੩॥

ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥

ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥

ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥

ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥

੪॥

੧॥

੧੯॥

ਮਲਾਰ ਮਹਲਾ ੫ ॥

ਗੁਰ ਕੇ ਚਰਨ ਹਿਰਦੈ ਵਸਾਏ ॥

ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥

ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥

ਤਾ ਕੀ ਕੀਮਤਿ ਕਹੀ ਨ ਜਾਇ ॥

੧॥

ਕਰਿ ਕਿਰਪਾ ਪੂਰਨ ਸੁਖਦਾਤੇ ॥

ਤੁਮ੍ਹਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥

੧॥

ਰਹਾਉ ॥

ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥

ਹੁਕਮੁ ਬੂਝੈ ਸੋ ਸਾਚਿ ਸਮਾਣਾ ॥

ਜਪਿ ਜਪਿ ਜੀਵਹਿ ਤੇਰਾ ਨਾਂਉ ॥

ਤੁਝ ਬਿਨੁ ਦੂਜਾ ਨਾਹੀ ਥਾਉ ॥

੨॥

ਦੁਖ ਸੁਖ ਕਰਤੇ ਹੁਕਮੁ ਰਜਾਇ ॥

ਭਾਣੈ ਬਖਸ ਭਾਣੈ ਦੇਇ ਸਜਾਇ ॥

ਦੁਹਾਂ ਸਿਰਿਆਂ ਕਾ ਕਰਤਾ ਆਪਿ ॥

ਕੁਰਬਾਣੁ ਜਾਂਈ ਤੇਰੇ ਪਰਤਾਪ ॥

੩॥

ਤੇਰੀ ਕੀਮਤਿ ਤੂਹੈ ਜਾਣਹਿ ॥

ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥

ਸੇਈ ਭਗਤ ਜੋ ਤੁਧੁ ਭਾਣੇ ॥

SikhiAt.Net
1270 ×