धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1276
पावन अंग 1276 का 1430

ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥

ੴ ਸਤਿਗੁਰ ਪ੍ਰਸਾਦਿ ॥

ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥

ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥

੧॥

ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥

ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥

੧॥

ਰਹਾਉ ॥

ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥

ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥

੨॥

ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥

ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥

੩॥

ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥

ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥

੪॥

ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥

ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥

੫॥

ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥

ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥

੬॥

ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥

ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥

੭॥

ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥

ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥

੮॥

੧॥

ਮਲਾਰ ਮਹਲਾ ੩ ॥

ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥

ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥

ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥

੧॥

ਮਨ ਰੇ ਸਤਿਗੁਰੁ ਸੇਵਿ ਸਮਾਇ ॥

ਵਡੈ ਭਾਗਿ ਗੁਰ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥

੧॥

ਰਹਾਉ ॥

ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥

ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥

ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥

੨॥

ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥

ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥

ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥

੩॥

ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥

ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥

ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥

੪॥

SikhiAt.Net
1276 ×