धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1282
पावन अंग 1282 का 1430

ਪਉੜੀ ॥

ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥

ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥

ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥

ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥

ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥

ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥

ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥

ਗੁਰਮਤੀ ਜਾਗੇ ਤਿਨ੍ਹੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥

੮॥

ਸਲੋਕ ਮਃ ੩ ॥

ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥

ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥

੧॥

ਮਃ ੩ ॥

ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥

ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥

ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥

ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥

ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥

੨॥

ਪਉੜੀ ॥

ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥

ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥

ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥

ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥

ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥

ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥

ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥

ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥

੯॥

ਸਲੋਕ ਮਃ ੩ ॥

ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥

ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥

ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥

੧॥

ਮਃ ੩ ॥

ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥

ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥

ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥

ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥

ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥

ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥

੨॥

ਪਉੜੀ ॥

ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥

ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥

ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥

ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥

ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥

ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥

SikhiAt.Net
1282 ×