धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1291
पावन अंग 1291 का 1430

ਸਲੋਕ ਮਃ ੧ ॥

ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥

ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥

ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥

ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥

ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥

ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥

ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥

ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥

ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥

ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥

੧॥

ਮਃ ੧ ॥

ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥

ਕਾਲੂਬਿ ਅਕਲ ਮਨ ਗੋਰ ਨ ਮਾਨੀ ॥

ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥

ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥

ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥

ਮਨ ਤੁਆਨਾ ਤੂ ਕੁਦਰਤੀ ਆਇਆ ॥

ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥

ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥

੨॥

ਪਉੜੀ ਨਵੀ ਮਃ ੫ ॥

ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥

ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥

ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥

ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥

ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥

ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥

ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥

ਨਾਨਕ ਲਏ ਮਿਲਾਇ ਖਸਮੈ ਭਾਣਿਆ ॥

੨੭॥

ਸਲੋਕ ਮਃ ੧ ॥

ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥

ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥

੧॥

ਮਃ ੧ ॥

ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥

ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥

੨॥

ਪਉੜੀ ॥

ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥

ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥

ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥

ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥

ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥

ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥

ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥

ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥

੨੮॥

੧॥

ਸੁਧੁ ॥

SikhiAt.Net
1291 ×