धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1321
पावन अंग 1321 का 1430

ਕਲਿਆਨ ਮਹਲਾ ੪ ॥

ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥

ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥

੧॥

ਰਹਾਉ ॥

ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥

ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥

੧॥

ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥

ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥

੨॥

ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥

ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥

੩॥

ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥

ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥

੪॥

੬॥

ਛਕਾ ੧ ॥

ਕਲਿਆਨੁ ਭੋਪਾਲੀ ਮਹਲਾ ੪ ੴ ਸਤਿਗੁਰ ਪ੍ਰਸਾਦਿ ॥

ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥

ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ ॥

੧॥

ਰਹਾਉ ॥

ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥

ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥

੧॥

ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥

ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥

੨॥

੧॥

੭॥

ਰਾਗੁ ਕਲਿਆਨੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਹਮਾਰੈ ਏਹ ਕਿਰਪਾ ਕੀਜੈ ॥

ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥

੧॥

ਰਹਾਉ ॥

ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥

੧॥

ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥

੨॥

੧॥

ਕਲਿਆਨ ਮਹਲਾ ੫ ॥

ਜਾਚਿਕੁ ਨਾਮੁ ਜਾਚੈ ਜਾਚੈ ॥

ਸਰਬ ਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ ॥

੧॥

ਰਹਾਉ ॥

ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥

੧॥

ਸਫਲ ਸਫਲ ਸਫਲ ਦਰਸੁ ਰੇ ਪਰਸਿ ਪਰਸਿ ਗੁਨ ਗਾਈਐ ॥

ਨਾਨਕ ਤਤ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ ॥

੨॥

੨॥

SikhiAt.Net
1321 ×