धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1346
पावन अंग 1346 का 1430

ਪ੍ਰਭਾਤੀ ਮਹਲਾ ੩ ਬਿਭਾਸ ੴ ਸਤਿਗੁਰ ਪ੍ਰਸਾਦਿ ॥

ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥

ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮ੍ਹਾਲਿ ॥

੧॥

ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥

ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥

੧॥

ਰਹਾਉ ॥

ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥

ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥

੨॥

ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥

ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥

੩॥

ਸਬਦੁ ਚੀਨ੍ਹਿ ਸੁਖੁ ਪਾਇਆ ਸਚੈ ਨਾਇ ਪਿਆਰ ॥

ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥

੪॥

ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥

ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥

੫॥

ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥

ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥

੬॥

ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥

ਗੁਰ ਪਰਸਾਦੀ ਚੀਨ੍ਹਿਆ ਹਰਿ ਰਾਖਿਆ ਉਰਿ ਧਾਰਿ ॥

੭॥

ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥

ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥

੮॥

ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥

ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥

੯॥

ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥

ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥

੧੦॥

ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥

ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥

੧੧॥

੧॥

ਪ੍ਰਭਾਤੀ ਮਹਲਾ ੩ ॥

ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥

ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥

੧॥

ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥

ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥

੧॥

ਰਹਾਉ ॥

ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥

ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥

੨॥

ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥

ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥

੩॥

SikhiAt.Net
1346 ×