धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1362
पावन अंग 1362 का 1430

ਆਸਾ ਇਤੀ ਆਸ ਕਿ ਆਸ ਪੁਰਾਈਐ ॥

ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥

ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥

ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥

੫॥

ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥

ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥

ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥

ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥

੬॥

ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥

ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥

ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥

ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥

੭॥

ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥

ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥

ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥

ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥

੮॥

ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥

ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥

ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥

ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥

੯॥

ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥

ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥

ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥

ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥

੧੦॥

ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥

ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥

ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥

ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥

੧੧॥

ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥

ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥

ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥

ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥

੧੨॥

ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥

ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥

ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥

ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥

੧੩॥

ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥

ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥

ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥

ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥

੧੪॥

ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥

ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥

SikhiAt.Net
1362 ×