धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1368
पावन अंग 1368 का 1430

ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥

੬੭॥

ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥

ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥

੬੮॥

ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥

ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ ॥

੬੯॥

ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥

ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ ॥

੭੦॥

ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥

ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ ॥

੭੧॥

ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ ॥

ਅਵਗੁਨੀਆਰੇ ਮਾਨਸੈ ਭਲੋ ਨ ਕਹਿਹੈ ਕੋਇ ॥

੭੨॥

ਕਬੀਰ ਗਾਗਰਿ ਜਲ ਭਰੀ ਆਜੁ ਕਾਲ੍ਹਿ ਜੈਹੈ ਫੂਟਿ ॥

ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥

੭੩॥

ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥

ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥

੭੪॥

ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥

ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ ਹੋਇ ॥

੭੫॥

ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥

ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥

੭੬॥

ਕਬੀਰ ਪਾਰਸ ਚੰਦਨੈ ਤਿਨ੍ਹ ਹੈ ਏਕ ਸੁਗੰਧ ॥

ਤਿਹ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥

੭੭॥

ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥

ਏਕੁ ਜੁ ਸਾਧੂ ਮੋੁਹਿ ਮਿਲਿਓ ਤਿਨ੍ਹਿ ਲੀਆ ਅੰਚਲਿ ਲਾਇ ॥

੭੮॥

ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥

ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥

੭੯॥

ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥

ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥

੮੦॥

ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥

ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ ॥

੮੧॥

ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ ॥

ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥

੮੨॥

ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥

ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ ॥

੮੩॥

ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥

ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ ॥

੮੪॥

ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ ਮਸਾਨ ॥

ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ ਨਿਦਾਨ ॥

੮੫॥

SikhiAt.Net
1368 ×