धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1369
पावन अंग 1369 का 1430

ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥

ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥

੮੬॥

ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥

ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥

੮੭॥

ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥

ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥

੮੮॥

ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥

ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥

੮੯॥

ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥

ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥

੯੦॥

ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥

ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥

੯੧॥

ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥

ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥

੯੨॥

ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥

ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥

੯੩॥

ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥

ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥

੯੪॥

ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥

ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥

੯੫॥

ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥

ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥

੯੬॥

ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥

ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥

੯੭॥

ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥

ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥

੯੮॥

ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥

ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥

੯੯॥

ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥

ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥

੧੦੦॥

ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ ॥

ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥

੧੦੧॥

ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥

ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥

੧੦੨॥

ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥

ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥

੧੦੩॥

ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥

SikhiAt.Net
1369 ×