धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1388
पावन अंग 1388 का 1430

ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥

ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥

ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥

ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥

ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥

ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥

ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥

ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥

੫॥

ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥

ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥

ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥

ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥

ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥

ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥

ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥

ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥

੬॥

ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥

ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥

ਸਿਧ ਮਨੁਖ੍ਯ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥

ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥

ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥

ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥

੭॥

ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥

ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥

ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥

ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥

ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥

ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥

੮॥

ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥

ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥

SikhiAt.Net
1388 ×