धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1409
पावन अंग 1409 का 1430

ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥

ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡ੍ਯਿਉ ਏਕ ਘਰੀ ॥

ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥

ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥

੪॥

ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥

ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨ੍ਹ ਅੰਮ੍ਰਿਤ ਨਾਮੁ ਪੀਅਉ ॥

ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥

ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥

੫॥

ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥

ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥

ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥

ਜਪ੍ਯਉ ਜਿਨ੍ਹ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥

੬॥

ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥

ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥

ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥

ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥

ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ ॥

ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖ੍ਯ ਹਰਿ ॥

੭॥

੧੯॥

ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥

ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥

ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥

ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥

ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥

ਹਰਿਬੰਸ ਜਗਤਿ ਜਸੁ ਸੰਚਰ੍ਯਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥

੧॥

ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥

ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥

ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥

ਅਸੁਰ ਗਏ ਤੇ ਭਾਗਿ ਪਾਪ ਤਿਨ੍ਹ ਭੀਤਰਿ ਕੰਪਹਿ ॥

ਕਾਟੇ ਸੁ ਪਾਪ ਤਿਨ੍ਹ ਨਰਹੁ ਕੇ ਗੁਰੁ ਰਾਮਦਾਸੁ ਜਿਨ੍ਹ ਪਾਇਯਉ ॥

ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥

੨॥

੨੧॥

੯॥

੧੧॥

੧੦॥

੧੦॥

੨੨॥

੬੦॥

੧੪੩॥

SikhiAt.Net
1409 ×