धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1410
पावन अंग 1410 का 1430

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸਲੋਕ ਵਾਰਾਂ ਤੇ ਵਧੀਕ ॥

ਮਹਲਾ ੧ ॥

ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥

ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥

ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥

ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥

੧॥

ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥

ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥

ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥

ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥

ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥

ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥

ਨਾਨਕ ਜਿਨ੍ਹੀ ਇਵ ਕਰਿ ਬੁਝਿਆ ਤਿਨ੍ਹਾ ਵਿਟਹੁ ਕੁਰਬਾਣੁ ॥

੨॥

ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨ੍ਹ ਕਲ ॥

ਤਾਹੂ ਖਰੇ ਸੁਜਾਣ ਵੰਞਾ ਏਨ੍ਹੀ ਕਪਰੀ ॥

੩॥

ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥

ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥

੪॥

ਨਾਨਕ ਦੁਨੀਆ ਕੈਸੀ ਹੋਈ ॥

ਸਾਲਕੁ ਮਿਤੁ ਨ ਰਹਿਓ ਕੋਈ ॥

ਭਾਈ ਬੰਧੀ ਹੇਤੁ ਚੁਕਾਇਆ ॥

ਦੁਨੀਆ ਕਾਰਣਿ ਦੀਨੁ ਗਵਾਇਆ ॥

੫॥

ਹੈ ਹੈ ਕਰਿ ਕੈ ਓਹਿ ਕਰੇਨਿ ॥

ਗਲ੍ਹਾ ਪਿਟਨਿ ਸਿਰੁ ਖੋਹੇਨਿ ॥

ਨਾਉ ਲੈਨਿ ਅਰੁ ਕਰਨਿ ਸਮਾਇ ॥

ਨਾਨਕ ਤਿਨ ਬਲਿਹਾਰੈ ਜਾਇ ॥

੬॥

ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥

ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥

ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥

ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥

੭॥

ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥

ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥

SikhiAt.Net
1410 ×