धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1412
पावन अंग 1412 का 1430

ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥

ਨਾਨਕ ਤੇ ਸੋਹਾਗਣੀ ਜਿਨ੍ਹਾ ਗੁਰਮੁਖਿ ਪਰਗਟੁ ਹੋਇ ॥

੧੯॥

ਜਉ ਤਉ ਪ੍ਰੇਮ ਖੇਲਣ ਕਾ ਚਾਉ ॥

ਸਿਰੁ ਧਰਿ ਤਲੀ ਗਲੀ ਮੇਰੀ ਆਉ ॥

ਇਤੁ ਮਾਰਗਿ ਪੈਰੁ ਧਰੀਜੈ ॥

ਸਿਰੁ ਦੀਜੈ ਕਾਣਿ ਨ ਕੀਜੈ ॥

੨੦॥

ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥

ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥

੨੧॥

ਗਿਆਨ ਹੀਣੰ ਅਗਿਆਨ ਪੂਜਾ ॥

ਅੰਧ ਵਰਤਾਵਾ ਭਾਉ ਦੂਜਾ ॥

੨੨॥

ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥

ਸਚ ਬਿਨੁ ਸਾਖੀ ਮੂਲੋ ਨ ਬਾਕੀ ॥

੨੩॥

ਮਾਣੂ ਘਲੈ ਉਠੀ ਚਲੈ ॥

ਸਾਦੁ ਨਾਹੀ ਇਵੇਹੀ ਗਲੈ ॥

੨੪॥

ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥

ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥

ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥

ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥

੨੫॥

ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥

ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥

ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥

ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥

੨੬॥

ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥

੨੭॥

ਮਹਲਾ ੩ ॥

ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥

੨੮॥

ਮਹਲਾ ੧ ॥

ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥

ਉਦੋਸੀਅ ਘਰੇ ਹੀ ਵੁਠੀ ਕੁੜਿਈਂ ਰੰਨੀ ਧੰਮੀ ॥

ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥

ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥

੨੯॥

ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥

ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥

ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥

ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥

੩੦॥

ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥

ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥

ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥

ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥

੩੧॥

ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥

ਗਲਾਂ ਕਰੇ ਘਣੇਰੀਆ ਤਾਂ ਅੰਨ੍ਹੇ ਪਵਣਾ ਖਾਤੀ ਟੋਵੈ ॥

੩੨॥

ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥

ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥

੩੩॥

SikhiAt.Net
1412 ×