धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1414
पावन अंग 1414 का 1430

ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥

ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥

ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥

੧੨॥

ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥

ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥

ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥

ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥

੧੩॥

ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥

ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥

ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥

ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥

ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥

ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥

੧੪॥

ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥

ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥

ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥

ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥

੧੫॥

ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥

ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥

ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥

੧੬॥

ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥

ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥

ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥

ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥

੧੭॥

ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥

ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥

ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥

੧੮॥

ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥

ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥

ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥

ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥

ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥

ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥

ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥

ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥

੧੯॥

ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥

SikhiAt.Net
1414 ×