धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
141
पावन अंग 141 का 1430

ਮਃ ੧ ॥

ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥

ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥

ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥

ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥

ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥

੨॥

ਮਃ ੧ ॥

ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥

ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥

ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥

ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥

ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥

੩॥

ਪਉੜੀ ॥

ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥

ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥

ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥

ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥

ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥

ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥

ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥

ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥

੭॥

ਸਲੋਕੁ ਮਃ ੧ ॥

ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥

ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥

ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥

ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥

ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥

੧॥

ਮਹਲਾ ੪ ॥

ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ ॥

ਤਜਿ ਕਾਮੁ ਕਾਮਿਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥

ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ ॥

ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥

੨॥

ਪਉੜੀ ॥

ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥

ਹਟ ਪਟਣ ਬਾਜਾਰ ਹੁਕਮੀ ਢਹਸੀਓ ॥

ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥

ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥

ਤਾਜੀ ਰਥ ਤੁਖਾਰ ਹਾਥੀ ਪਾਖਰੇ ॥

ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥

ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥

ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥

੮॥

ਸਲੋਕੁ ਮਃ ੧ ॥

ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥

ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥

SikhiAt.Net
141 ×