धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1421
पावन अंग 1421 का 1430

ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥

ਨਾਨਕ ਗੁਰਮੁਖਿ ਜਿਨ੍ਹੀ ਧਿਆਇਆ ਆਏ ਸੇ ਪਰਵਾਣੁ ॥

੬੩॥

ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥

ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥

੬੪॥

ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥

ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥

੬੫॥

ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥

ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥

ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥

ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥

੬੬॥

ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥

ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥

੬੭॥

ਸਲੋਕ ਮਹਲਾ ੪ ੴ ਸਤਿਗੁਰ ਪ੍ਰਸਾਦਿ ॥

ਵਡਭਾਗੀਆ ਸੋਹਾਗਣੀ ਜਿਨ੍ਹਾ ਗੁਰਮੁਖਿ ਮਿਲਿਆ ਹਰਿ ਰਾਇ ॥

ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥

੧॥

ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥

ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥

ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥

ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥

ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥

ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥

ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥

ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥

੨॥

ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥

ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥

ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥

ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥

੩॥

ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥

ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥

ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥

ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥

ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥

੪॥

ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥

ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥

SikhiAt.Net
1421 ×