धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1426
पावन अंग 1426 का 1430

ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥

੧੫॥

ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥

ਦੂਜੈ ਭਾਵੀਂ ਨਾਨਕਾ ਵਹਣਿ ਲੁੜ੍ਹੰਦੜੀ ਜਾਇ ॥

੧੬॥

ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥

ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥

੧੭॥

ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥

ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧ੍ਯਾਰ ॥

੧੮॥

ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥

ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥

੧੯॥

ਤਿਚਰੁ ਮੂਲਿ ਨ ਥੁੜੀਂਦੋ ਜਿਚਰੁ ਆਪਿ ਕ੍ਰਿਪਾਲੁ ॥

ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥

੨੦॥

ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥

ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥

੨੧॥

ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥

ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥

੨੨॥

ੴ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੯ ॥

ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥

ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥

੧॥

ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥

ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥

੨॥

ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥

ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥

੩॥

ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥

ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥

੪॥

ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥

ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥

੫॥

ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥

ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥

੬॥

ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥

ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥

੭॥

ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥

ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥

੮॥

ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥

ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥

੯॥

SikhiAt.Net
1426 ×