धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
154
पावन अंग 154 का 1430

ਗਉੜੀ ਮਹਲਾ ੧ ॥

ਕਿਰਤੁ ਪਇਆ ਨਹ ਮੇਟੈ ਕੋਇ ॥

ਕਿਆ ਜਾਣਾ ਕਿਆ ਆਗੈ ਹੋਇ ॥

ਜੋ ਤਿਸੁ ਭਾਣਾ ਸੋਈ ਹੂਆ ॥

ਅਵਰੁ ਨ ਕਰਣੈ ਵਾਲਾ ਦੂਆ ॥

੧॥

ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥

ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥

੧॥

ਰਹਾਉ ॥

ਤੂ ਏਵਡੁ ਦਾਤਾ ਦੇਵਣਹਾਰੁ ॥

ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥

ਕੀਆ ਗਰਬੁ ਨ ਆਵੈ ਰਾਸਿ ॥

ਜੀਉ ਪਿੰਡੁ ਸਭੁ ਤੇਰੈ ਪਾਸਿ ॥

੨॥

ਤੂ ਮਾਰਿ ਜੀਵਾਲਹਿ ਬਖਸਿ ਮਿਲਾਇ ॥

ਜਿਉ ਭਾਵੀ ਤਿਉ ਨਾਮੁ ਜਪਾਇ ॥

ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥

ਗੁਰਮਤਿ ਦੇਇ ਭਰੋਸੈ ਤੇਰੈ ॥

੩॥

ਤਨ ਮਹਿ ਮੈਲੁ ਨਾਹੀ ਮਨੁ ਰਾਤਾ ॥

ਗੁਰ ਬਚਨੀ ਸਚੁ ਸਬਦਿ ਪਛਾਤਾ ॥

ਤੇਰਾ ਤਾਣੁ ਨਾਮ ਕੀ ਵਡਿਆਈ ॥

ਨਾਨਕ ਰਹਣਾ ਭਗਤਿ ਸਰਣਾਈ ॥

੪॥

੧੦॥

ਗਉੜੀ ਮਹਲਾ ੧ ॥

ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥

ਅਨ ਭੈ ਵਿਸਰੇ ਨਾਮਿ ਸਮਾਇਆ ॥

੧॥

ਕਿਆ ਡਰੀਐ ਡਰੁ ਡਰਹਿ ਸਮਾਨਾ ॥

ਪੂਰੇ ਗੁਰ ਕੈ ਸਬਦਿ ਪਛਾਨਾ ॥

੧॥

ਰਹਾਉ ॥

ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥

ਸਹਜਿ ਸੁਭਾਇ ਮਿਲੇ ਸਾਬਾਸਿ ॥

੨॥

ਜਾਹਿ ਸਵਾਰੈ ਸਾਝ ਬਿਆਲ ॥

ਇਤ ਉਤ ਮਨਮੁਖ ਬਾਧੇ ਕਾਲ ॥

੩॥

ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥

ਨਾਨਕ ਰਾਮ ਮਿਲੇ ਭ੍ਰਮ ਦੂਰੇ ॥

੪॥

੧੧॥

ਗਉੜੀ ਮਹਲਾ ੧ ॥

ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥

ਚਾਰੇ ਬੇਦ ਕਥਹਿ ਆਕਾਰੁ ॥

ਤੀਨਿ ਅਵਸਥਾ ਕਹਹਿ ਵਖਿਆਨੁ ॥

ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥

੧॥

ਰਾਮ ਭਗਤਿ ਗੁਰ ਸੇਵਾ ਤਰਣਾ ॥

ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥

੧॥

ਰਹਾਉ ॥

ਚਾਰਿ ਪਦਾਰਥ ਕਹੈ ਸਭੁ ਕੋਈ ॥

ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥

ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥

ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥

੨॥

ਜਾ ਕੈ ਹਿਰਦੈ ਵਸਿਆ ਹਰਿ ਸੋਈ ॥

ਗੁਰਮੁਖਿ ਭਗਤਿ ਪਰਾਪਤਿ ਹੋਈ ॥

ਹਰਿ ਕੀ ਭਗਤਿ ਮੁਕਤਿ ਆਨੰਦੁ ॥

ਗੁਰਮਤਿ ਪਾਏ ਪਰਮਾਨੰਦੁ ॥

੩॥

ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥

ਆਸਾ ਮਾਹਿ ਨਿਰਾਸੁ ਬੁਝਾਇਆ ॥

ਦੀਨਾ ਨਾਥੁ ਸਰਬ ਸੁਖਦਾਤਾ ॥

ਨਾਨਕ ਹਰਿ ਚਰਣੀ ਮਨੁ ਰਾਤਾ ॥

੪॥

੧੨॥

ਗਉੜੀ ਚੇਤੀ ਮਹਲਾ ੧ ॥

ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥

ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥

ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥

੧॥

ਸੁਣਿ ਸੁਣਿ ਸਿਖ ਹਮਾਰੀ ॥

ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ ॥

੧॥

ਰਹਾਉ ॥

SikhiAt.Net
154 ×