धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
167
पावन अंग 167 का 1430

ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥

ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥

ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥

੪॥

੪॥

੧੦॥

੪੮॥

ਗਉੜੀ ਬੈਰਾਗਣਿ ਮਹਲਾ ੪ ॥

ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥

ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥

ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥

੧॥

ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥

ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥

੧॥

ਰਹਾਉ ॥

ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥

ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥

ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥

੨॥

ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥

ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥

ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥

੩॥

ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥

ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥

ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥

੪॥

੫॥

੧੧॥

੪੯॥

ਗਉੜੀ ਬੈਰਾਗਣਿ ਮਹਲਾ ੪ ॥

ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥

ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥

ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥

੧॥

ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥

ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥

੧॥

ਰਹਾਉ ॥

ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥

ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥

ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥

੨॥

ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥

ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥

ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥

੩॥

ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥

ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥

ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥

੪॥

੬॥

੧੨॥

੫੦॥

SikhiAt.Net
167 ×