धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
192
पावन अंग 192 का 1430

ਗਉੜੀ ਮਹਲਾ ੫ ॥

ਗੁਰ ਕਾ ਸਬਦੁ ਰਾਖੁ ਮਨ ਮਾਹਿ ॥

ਨਾਮੁ ਸਿਮਰਿ ਚਿੰਤਾ ਸਭ ਜਾਹਿ ॥

੧॥

ਬਿਨੁ ਭਗਵੰਤ ਨਾਹੀ ਅਨ ਕੋਇ ॥

ਮਾਰੈ ਰਾਖੈ ਏਕੋ ਸੋਇ ॥

੧॥

ਰਹਾਉ ॥

ਗੁਰ ਕੇ ਚਰਣ ਰਿਦੈ ਉਰਿ ਧਾਰਿ ॥

ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥

੨॥

ਗੁਰ ਮੂਰਤਿ ਸਿਉ ਲਾਇ ਧਿਆਨੁ ॥

ਈਹਾ ਊਹਾ ਪਾਵਹਿ ਮਾਨੁ ॥

੩॥

ਸਗਲ ਤਿਆਗਿ ਗੁਰ ਸਰਣੀ ਆਇਆ ॥

ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥

੪॥

੬੧॥

੧੩੦॥

ਗਉੜੀ ਮਹਲਾ ੫ ॥

ਜਿਸੁ ਸਿਮਰਤ ਦੂਖੁ ਸਭੁ ਜਾਇ ॥

ਨਾਮੁ ਰਤਨੁ ਵਸੈ ਮਨਿ ਆਇ ॥

੧॥

ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥

ਸਾਧੂ ਜਨ ਰਾਮੁ ਰਸਨ ਵਖਾਣੀ ॥

੧॥

ਰਹਾਉ ॥

ਇਕਸੁ ਬਿਨੁ ਨਾਹੀ ਦੂਜਾ ਕੋਇ ॥

ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥

੨॥

ਸਾਜਨੁ ਮੀਤੁ ਸਖਾ ਕਰਿ ਏਕੁ ॥

ਹਰਿ ਹਰਿ ਅਖਰ ਮਨ ਮਹਿ ਲੇਖੁ ॥

੩॥

ਰਵਿ ਰਹਿਆ ਸਰਬਤ ਸੁਆਮੀ ॥

ਗੁਣ ਗਾਵੈ ਨਾਨਕੁ ਅੰਤਰਜਾਮੀ ॥

੪॥

੬੨॥

੧੩੧॥

ਗਉੜੀ ਮਹਲਾ ੫ ॥

ਭੈ ਮਹਿ ਰਚਿਓ ਸਭੁ ਸੰਸਾਰਾ ॥

ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥

੧॥

ਭਉ ਨ ਵਿਆਪੈ ਤੇਰੀ ਸਰਣਾ ॥

ਜੋ ਤੁਧੁ ਭਾਵੈ ਸੋਈ ਕਰਣਾ ॥

੧॥

ਰਹਾਉ ॥

ਸੋਗ ਹਰਖ ਮਹਿ ਆਵਣ ਜਾਣਾ ॥

ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥

੨॥

ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥

ਸੇ ਸੀਤਲ ਜਿਨ ਸਤਿਗੁਰੁ ਪਾਇਆ ॥

੩॥

ਰਾਖਿ ਲੇਇ ਪ੍ਰਭੁ ਰਾਖਨਹਾਰਾ ॥

ਕਹੁ ਨਾਨਕ ਕਿਆ ਜੰਤ ਵਿਚਾਰਾ ॥

੪॥

੬੩॥

੧੩੨॥

ਗਉੜੀ ਮਹਲਾ ੫ ॥

ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥

ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥

੧॥

ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥

ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥

੧॥

ਰਹਾਉ ॥

ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥

ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥

੨॥

ਪਾਰਬ੍ਰਹਮ ਅਪਰੰਪਰ ਸੁਆਮੀ ॥

ਸਗਲ ਘਟਾ ਕੇ ਅੰਤਰਜਾਮੀ ॥

੩॥

ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥

ਨਾਨਕ ਨਾਮੁ ਮਿਲੈ ਸਚੁ ਰਾਸਿ ॥

੪॥

੬੪॥

੧੩੩॥

ਗਉੜੀ ਮਹਲਾ ੫ ॥

ਕਣ ਬਿਨਾ ਜੈਸੇ ਥੋਥਰ ਤੁਖਾ ॥

ਨਾਮ ਬਿਹੂਨ ਸੂਨੇ ਸੇ ਮੁਖਾ ॥

੧॥

ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥

ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥

੧॥

ਰਹਾਉ ॥

ਨਾਮ ਬਿਨਾ ਨਾਹੀ ਮੁਖਿ ਭਾਗੁ ॥

ਭਰਤ ਬਿਹੂਨ ਕਹਾ ਸੋਹਾਗੁ ॥

੨॥

ਨਾਮੁ ਬਿਸਾਰਿ ਲਗੈ ਅਨ ਸੁਆਇ ॥

ਤਾ ਕੀ ਆਸ ਨ ਪੂਜੈ ਕਾਇ ॥

੩॥

ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥

ਨਾਨਕ ਨਾਮੁ ਜਪੈ ਦਿਨ ਰਾਤਿ ॥

੪॥

੬੫॥

੧੩੪॥

SikhiAt.Net
192 ×