धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
195
पावन अंग 195 का 1430

ਗਉੜੀ ਮਹਲਾ ੫ ॥

ਜਿਸ ਕਾ ਦੀਆ ਪੈਨੈ ਖਾਇ ॥

ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥

੧॥

ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥

ਕਉਡੀ ਬਦਲੇ ਰਤਨੁ ਤਿਆਗਹਿ ॥

੧॥

ਰਹਾਉ ॥

ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥

ਦਾਸਿ ਸਲਾਮੁ ਕਰਤ ਕਤ ਸੋਭਾ ॥

੨॥

ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥

ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥

੩॥

ਕਹੁ ਨਾਨਕ ਹਮ ਲੂਣ ਹਰਾਮੀ ॥

ਬਖਸਿ ਲੇਹੁ ਪ੍ਰਭ ਅੰਤਰਜਾਮੀ ॥

੪॥

੭੬॥

੧੪੫॥

ਗਉੜੀ ਮਹਲਾ ੫ ॥

ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥

ਸਗਲ ਤੀਰਥ ਮਜਨ ਇਸਨਾਨੁ ॥

੧॥

ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥

ਕੋਟਿ ਜਨਮ ਕੀ ਮਲੁ ਲਹਿ ਜਾਈ ॥

੧॥

ਰਹਾਉ ॥

ਹਰਿ ਕੀ ਕਥਾ ਰਿਦ ਮਾਹਿ ਬਸਾਈ ॥

ਮਨ ਬਾਂਛਤ ਸਗਲੇ ਫਲ ਪਾਈ ॥

੨॥

ਜੀਵਨ ਮਰਣੁ ਜਨਮੁ ਪਰਵਾਨੁ ॥

ਜਾ ਕੈ ਰਿਦੈ ਵਸੈ ਭਗਵਾਨੁ ॥

੩॥

ਕਹੁ ਨਾਨਕ ਸੇਈ ਜਨ ਪੂਰੇ ॥

ਜਿਨਾ ਪਰਾਪਤਿ ਸਾਧੂ ਧੂਰੇ ॥

੪॥

੭੭॥

੧੪੬॥

ਗਉੜੀ ਮਹਲਾ ੫ ॥

ਖਾਦਾ ਪੈਨਦਾ ਮੂਕਰਿ ਪਾਇ ॥

ਤਿਸ ਨੋ ਜੋਹਹਿ ਦੂਤ ਧਰਮਰਾਇ ॥

੧॥

ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥

ਕੋਟਿ ਜਨਮ ਭਰਮਹਿ ਬਹੁ ਜੂਨਾ ॥

੧॥

ਰਹਾਉ ॥

ਸਾਕਤ ਕੀ ਐਸੀ ਹੈ ਰੀਤਿ ॥

ਜੋ ਕਿਛੁ ਕਰੈ ਸਗਲ ਬਿਪਰੀਤਿ ॥

੨॥

ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥

ਸੋਈ ਠਾਕੁਰੁ ਮਨਹੁ ਬਿਸਾਰਿਆ ॥

੩॥

ਬਧੇ ਬਿਕਾਰ ਲਿਖੇ ਬਹੁ ਕਾਗਰ ॥

ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥

੪॥

ਪਾਰਬ੍ਰਹਮ ਤੇਰੀ ਸਰਣਾਇ ॥

ਬੰਧਨ ਕਾਟਿ ਤਰੈ ਹਰਿ ਨਾਇ ॥

੧॥

ਰਹਾਉ ਦੂਜਾ ॥

੭੮॥

੧੪੭॥

ਗਉੜੀ ਮਹਲਾ ੫ ॥

ਅਪਨੇ ਲੋਭ ਕਉ ਕੀਨੋ ਮੀਤੁ ॥

ਸਗਲ ਮਨੋਰਥ ਮੁਕਤਿ ਪਦੁ ਦੀਤੁ ॥

੧॥

ਐਸਾ ਮੀਤੁ ਕਰਹੁ ਸਭੁ ਕੋਇ ॥

ਜਾ ਤੇ ਬਿਰਥਾ ਕੋਇ ਨ ਹੋਇ ॥

੧॥

ਰਹਾਉ ॥

ਅਪੁਨੈ ਸੁਆਇ ਰਿਦੈ ਲੈ ਧਾਰਿਆ ॥

ਦੂਖ ਦਰਦ ਰੋਗ ਸਗਲ ਬਿਦਾਰਿਆ ॥

੨॥

ਰਸਨਾ ਗੀਧੀ ਬੋਲਤ ਰਾਮ ॥

ਪੂਰਨ ਹੋਏ ਸਗਲੇ ਕਾਮ ॥

੩॥

ਅਨਿਕ ਬਾਰ ਨਾਨਕ ਬਲਿਹਾਰਾ ॥

ਸਫਲ ਦਰਸਨੁ ਗੋਬਿੰਦੁ ਹਮਾਰਾ ॥

੪॥

੭੯॥

੧੪੮॥

ਗਉੜੀ ਮਹਲਾ ੫ ॥

ਕੋਟਿ ਬਿਘਨ ਹਿਰੇ ਖਿਨ ਮਾਹਿ ॥

ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥

੧॥

ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥

ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥

੧॥

ਰਹਾਉ ॥

ਸਰਬ ਕਲਿਆਣ ਸੁਖ ਸਹਜ ਨਿਧਾਨ ॥

ਜਾ ਕੈ ਰਿਦੈ ਵਸਹਿ ਭਗਵਾਨ ॥

੨॥

SikhiAt.Net
195 ×