धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
203
पावन अंग 203 का 1430

ਗਉੜੀ ਮਹਲਾ ੫ ॥

ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥

੧॥

ਰਹਾਉ ॥

ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥

੧॥

ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥

ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥

੨॥

੨॥

੧੧੫॥

ਰਾਗੁ ਗਉੜੀ ਬੈਰਾਗਣਿ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥

੧॥

ਰਹਾਉ ॥

ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥

ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥

੧॥

ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥

ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥

੨॥

ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥

ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥

੩॥

ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥

ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥

੪॥

ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥

ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥

੫॥

੧॥

੧੧੬॥

ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫ ੴ ਸਤਿਗੁਰ ਪ੍ਰਸਾਦਿ ॥

ਹੈ ਕੋਈ ਰਾਮ ਪਿਆਰੋ ਗਾਵੈ ॥

ਸਰਬ ਕਲਿਆਣ ਸੂਖ ਸਚੁ ਪਾਵੈ ॥

ਰਹਾਉ ॥

ਬਨੁ ਬਨੁ ਖੋਜਤ ਫਿਰਤ ਬੈਰਾਗੀ ॥

ਬਿਰਲੇ ਕਾਹੂ ਏਕ ਲਿਵ ਲਾਗੀ ॥

ਜਿਨਿ ਹਰਿ ਪਾਇਆ ਸੇ ਵਡਭਾਗੀ ॥

੧॥

ਬ੍ਰਹਮਾਦਿਕ ਸਨਕਾਦਿਕ ਚਾਹੈ ॥

ਜੋਗੀ ਜਤੀ ਸਿਧ ਹਰਿ ਆਹੈ ॥

ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥

੨॥

ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥

ਵਡਭਾਗੀ ਹਰਿ ਸੰਤ ਮਿਲਾਹੀ ॥

ਜਨਮ ਮਰਣ ਤਿਹ ਮੂਲੇ ਨਾਹੀ ॥

੩॥

ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥

ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥

ਨਾਨਕੁ ਮਾਂਗਤੁ ਨਾਮੁ ਅਧਾਰੇ ॥

੪॥

੧॥

੧੧੭॥

SikhiAt.Net
203 ×