धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
208
पावन अंग 208 का 1430

ਗਉੜੀ ਮਹਲਾ ੫ ॥

ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥

ਮੋ ਕਉ ਸਤਿਗੁਰ ਸਬਦਿ ਬੁਝਾਇਓ ॥

੧॥

ਰਹਾਉ ॥

ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥

ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥

੧॥

ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥

ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥

੨॥

ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥

ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥

੩॥

ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥

ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥

੪॥

ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥

ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥

੫॥

੧੧॥

੧੩੨॥

ਗਉੜੀ ਮਹਲਾ ੫ ॥

ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥

ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥

੧॥

ਰਹਾਉ ॥

ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥

ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥

੧॥

ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥

ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥

੨॥

ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥

ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥

੩॥

੧੨॥

੧੩੩॥

ਗਉੜੀ ਮਹਲਾ ੫ ॥

ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥

ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥

੧॥

ਰਹਾਉ ॥

ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥

ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥

੧॥

ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥

ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥

੨॥

ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥

ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥

੩॥

ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥

ਨਾਨਕ ਕਉ ਪ੍ਰਭ ਕੀਜੈ ਕਿਰਪਾ ਉਨ ਸੰਤਨ ਕੈ ਸੰਗਿ ਸੰਗੋਰੀ ॥

੪॥

੧੩॥

੧੩੪॥

SikhiAt.Net
208 ×