धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
221
पावन अंग 221 का 1430

ਗੁਰ ਕੀ ਮਤਿ ਜੀਇ ਆਈ ਕਾਰਿ ॥

੧॥

ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥

ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥

੧॥

ਰਹਾਉ ॥

ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥

ਨਿਰਮਲ ਬਾਣੀ ਭਰਮੁ ਚੁਕਾਇਆ ॥

ਲਾਲ ਭਏ ਸੂਹਾ ਰੰਗੁ ਮਾਇਆ ॥

ਨਦਰਿ ਭਈ ਬਿਖੁ ਠਾਕਿ ਰਹਾਇਆ ॥

੨॥

ਉਲਟ ਭਈ ਜੀਵਤ ਮਰਿ ਜਾਗਿਆ ॥

ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥

ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥

ਭਾਇ ਬਸੇ ਜਮ ਕਾ ਭਉ ਭਾਗਿਆ ॥

੩॥

ਸਾਦ ਰਹੇ ਬਾਦੰ ਅਹੰਕਾਰਾ ॥

ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥

ਜਾਤਿ ਰਹੇ ਪਤਿ ਕੇ ਆਚਾਰਾ ॥

ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥

੪॥

ਤੁਝ ਬਿਨੁ ਕੋਇ ਨ ਦੇਖਉ ਮੀਤੁ ॥

ਕਿਸੁ ਸੇਵਉ ਕਿਸੁ ਦੇਵਉ ਚੀਤੁ ॥

ਕਿਸੁ ਪੂਛਉ ਕਿਸੁ ਲਾਗਉ ਪਾਇ ॥

ਕਿਸੁ ਉਪਦੇਸਿ ਰਹਾ ਲਿਵ ਲਾਇ ॥

੫॥

ਗੁਰ ਸੇਵੀ ਗੁਰ ਲਾਗਉ ਪਾਇ ॥

ਭਗਤਿ ਕਰੀ ਰਾਚਉ ਹਰਿ ਨਾਇ ॥

ਸਿਖਿਆ ਦੀਖਿਆ ਭੋਜਨ ਭਾਉ ॥

ਹੁਕਮਿ ਸੰਜੋਗੀ ਨਿਜ ਘਰਿ ਜਾਉ ॥

੬॥

ਗਰਬ ਗਤੰ ਸੁਖ ਆਤਮ ਧਿਆਨਾ ॥

ਜੋਤਿ ਭਈ ਜੋਤੀ ਮਾਹਿ ਸਮਾਨਾ ॥

ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥

ਕਰਤਾ ਕਰਣਾ ਕਰਤਾ ਜਾਨਾ ॥

੭॥

ਨਹ ਪੰਡਿਤੁ ਨਹ ਚਤੁਰੁ ਸਿਆਨਾ ॥

ਨਹ ਭੂਲੋ ਨਹ ਭਰਮਿ ਭੁਲਾਨਾ ॥

ਕਥਉ ਨ ਕਥਨੀ ਹੁਕਮੁ ਪਛਾਨਾ ॥

ਨਾਨਕ ਗੁਰਮਤਿ ਸਹਜਿ ਸਮਾਨਾ ॥

੮॥

੧॥

ਗਉੜੀ ਗੁਆਰੇਰੀ ਮਹਲਾ ੧ ॥

ਮਨੁ ਕੁੰਚਰੁ ਕਾਇਆ ਉਦਿਆਨੈ ॥

ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥

ਰਾਜ ਦੁਆਰੈ ਸੋਭ ਸੁ ਮਾਨੈ ॥

੧॥

ਚਤੁਰਾਈ ਨਹ ਚੀਨਿਆ ਜਾਇ ॥

ਬਿਨੁ ਮਾਰੇ ਕਿਉ ਕੀਮਤਿ ਪਾਇ ॥

੧॥

ਰਹਾਉ ॥

ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥

ਨੰਨਾਕਾਰੁ ਨ ਕੋਇ ਕਰੇਈ ॥

ਰਾਖੈ ਆਪਿ ਵਡਿਆਈ ਦੇਈ ॥

੨॥

ਨੀਲ ਅਨੀਲ ਅਗਨਿ ਇਕ ਠਾਈ ॥

ਜਲਿ ਨਿਵਰੀ ਗੁਰਿ ਬੂਝ ਬੁਝਾਈ ॥

ਮਨੁ ਦੇ ਲੀਆ ਰਹਸਿ ਗੁਣ ਗਾਈ ॥

੩॥

ਜੈਸਾ ਘਰਿ ਬਾਹਰਿ ਸੋ ਤੈਸਾ ॥

ਬੈਸਿ ਗੁਫਾ ਮਹਿ ਆਖਉ ਕੈਸਾ ॥

ਸਾਗਰਿ ਡੂਗਰਿ ਨਿਰਭਉ ਐਸਾ ॥

੪॥

ਮੂਏ ਕਉ ਕਹੁ ਮਾਰੇ ਕਉਨੁ ॥

ਨਿਡਰੇ ਕਉ ਕੈਸਾ ਡਰੁ ਕਵਨੁ ॥

ਸਬਦਿ ਪਛਾਨੈ ਤੀਨੇ ਭਉਨ ॥

੫॥

ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥

ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥

ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥

੬॥

ਕੀਰਤਿ ਸੂਰਤਿ ਮੁਕਤਿ ਇਕ ਨਾਈ ॥

ਤਹੀ ਨਿਰੰਜਨੁ ਰਹਿਆ ਸਮਾਈ ॥

ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥

੭॥

ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥

SikhiAt.Net
221 ×